18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ 20 ਨਵੰਬਰ ਨੂੰ, ਤਿਆਰੀਆਂ ਮੁਕੰਮਲ

ਘੁਮਾਣ, 18 ਨਵੰਬਰ (ਬੰਮਰਾਹ)- ਭਗਤੀ ਲਹਿਰ ਦੇ ਮੋਢੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਜਨਮ ਦਿਹਾੜਾ 18, 19 ਅਤੇ 20 ਨਵੰਬਰ ਨੂੰ ਸੂਬਾ ਪੱਧਰੀ ਗੁਰਮਤਿ ਸਮਾਗਮ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਗੁਰਮਤਿ ਸਮਾਗਮ ਨੂੰ ਸਫ਼ਲਤਾ ਪੂਰਵਕ ਮਨਾਉਣ ਸਬੰਧੀ ਵੱਖ-ਵੱਖ ਇਕਾਈਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ।

ਗੱਲਬਾਤ ਕਰਦੇ ਹੋਏ ਸਤਨਾਮ ਸਿੰਘ ਦਮਦਮੀ ਅਤੇ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਹੋਰ ਪ੍ਰਬੰਧਕ। ਤਸਵੀਰ : ਬੰਮਰਾਹ 19-11-2026
ਘੁਮਾਣ, 18 ਨਵੰਬਰ (ਬੰਮਰਾਹ)- ਭਗਤੀ ਲਹਿਰ ਦੇ ਮੋਢੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਜਨਮ ਦਿਹਾੜਾ 18, 19 ਅਤੇ 20 ਨਵੰਬਰ ਨੂੰ ਸੂਬਾ ਪੱਧਰੀ ਗੁਰਮਤਿ ਸਮਾਗਮ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਗੁਰਮਤਿ ਸਮਾਗਮ ਨੂੰ ਸਫ਼ਲਤਾ ਪੂਰਵਕ ਮਨਾਉਣ ਸਬੰਧੀ ਵੱਖ-ਵੱਖ ਇਕਾਈਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਦੇ ਪ੍ਰਧਾਨ ਅਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਤੋਂ ਇਲਾਵਾ ਮੀਤ ਪ੍ਰਧਾਨ ਲਖਬੀਰ ਸਿੰਘ ਕਲਸੀ, ਸਕੱਤਰ ਗੁਰਦੇਵ ਸਿੰਘ ਨੰਗਲ, ਪ੍ਰੈੱਸ ਸਕੱਤਰ ਅਵਤਾਰ ਸਿੰਘ ਜੱਸਲ, ਗੁਰਦੀਪ ਸਿੰਘ ਮੋਗਾ ਤੇ ਖਜ਼ਾਨਚੀ ਅਜਮੇਰ ਸਿੰਘ ਹੋਰਾਂ ਨੇ ਦੱਸਿਆ ਕਿ ਅਖੰਡ ਪਾਠ ਦੀ ਲੜੀ ਆਰੰਭ ਹੋ ਚੁੱਕੀ ਹੈ, ਜਿਨ੍ਹਾਂ ਦੇ ਭੋਗ 20 ਨਵੰਬਰ ਨੂੰ ਅੰਮ੍ਰਿਤ ਵੇਲੇ ਪਾਏ ਜਾਣਗੇ। ਉਪਰੰਤ ਦੇਰ ਰਾਤ 11 ਵਜੇ ਤੱਕ ਗੁਰਮਤਿ ਸਮਾਗਮ ਚੱਲਣਗੇ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰੀ ਜਥਾ ਭਾਈ ਜਸਵਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਅਵਤਾਰ ਸਿੰਘ, ਭਾਈ ਰਣਜੀਤ ਸਿੰਘ ਭੋਮਾ ਕੀਰਤਨੀ ਜਥਿਆਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਤੇ ਢਾਡੀ ਜਥੇ ਆਦਿ ਪਹੁੰਚ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਪ੍ਰਧਾਨ ਸਤਨਾਮ ਸਿੰਘ ਦਮਦਮੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਪੱਕੀ ਛੁੱਟੀ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਕਸਬਾ ਘੁਮਾਣ ਨੂੰ ਤੀਰਥ ਸਥਾਨ ਦਾ ਦਰਜਾ ਦਿੱਤਾ ਜਾਵੇ ਕਿਉਂਕਿ ਇਸ ਸਥਾਨ ’ਤੇ ਭਗਤ ਨਾਮਦੇਵ ਜੀ ਨੇ 18 ਸਾਲ ਤਪੱਸਿਆ ਕਰਕੇ ਇਹ ਨਗਰ ਵਸਾਇਆ ਸੀ ਤੇ ਬਾਣੀ ਉਚਾਰਨ ਕੀਤੀ ਸੀ। ਇਸ ਮੌਕੇ ਕਸ਼ਮੀਰ ਸਿੰਘ, ਤਰਸੇਮ ਸਿੰਘ ਜੱਸਲ, ਪ੍ਰਿੰਸੀਪਲ ਦਿਲਬਾਗ ਸਿੰਘ ਪੰਡੋਰੀ, ਹਰਦੀਪ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਮੱਲੋਵਾਲੀ, ਹਰਬੰਸ ਸਿੰਘ ਨੰਗਲ, ਹਰਪਾਲ ਸਿੰਘ, ਗੁਰਸ਼ਰਨ ਸਿੰਘ, ਕਰਮ ਸਿੰਘ ਨਮੋਲ, ਜਸਪਾਲ ਸਿੰਘ ਬੇਦੀ, ਬਲਵਿੰਦਰ ਸਿੰਘ ਭੱਟੀ, ਰੇਸ਼ਮ ਸਿੰਘ ਨੰਗਲ, ਹਰਿੰਦਰ ਸਿੰਘ, ਸ਼ਰਨਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜ਼ੂਦ ਸਨ।
ਪਿਛਲੀ ਖ਼ਬਰ ਲੋਕ ਮਿਲਣੀ ’ਚ ਹੋਏ ਵਿਸ਼ਾਲ ਇਕੱਠ ਨੇ ਵਿਰੋਧੀ ਧਿਰਾਂ ਦੇ ਹੌਸਲੇ ਪਸਤ ਕੀਤੇ : ਸਰਬਜੀਤ ਸਿੰਘ ਜਾਗੋਵਾਲ ਅਗਲੀ ਖ਼ਬਰ ਜਥੇ: ਛੋਟੇਪੁਰ ਦੀ ਅਗਵਾਈ ’ਚ ਪਿੰਡ ਮਸਤਕੋਟ ਵਿਖੇ ਅਕਾਲੀ ਦਲ ਪੁਨਰ ਸੁਰਜੀਤ ਦੀ ਹੋਈ ਭਰਵੀਂ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।