ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਵਲੋਂ ਸਮੁੱਚੀਆਂ ਸੰਗਤਾਂ ਨੂੰ ਵਧਾਈ
ਘੁਮਾਣ, 18 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਬਾਬਾ ਸੁਖਦੇਵ ਸਿੰਘ ਬੇਦੀ, 16ਵੀਂ ਅੰਸ਼ ਬੰਸ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ।
ਬਾਬਾ ਸੁਖਦੇਵ ਸਿੰਘ ਬੇਦੀ
19-11-2026