ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
ਨੌਸ਼ਹਿਰਾ ਮੱਝਾ ਸਿੰਘ, 18 ਨਵੰਬਰ (ਰਵੀ ਭਗਤ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਬੜੀ ਸ਼ਰਧਾ, ਸਤਿਕਾਰ ਤੇ ਅਧਿਆਤਮਿਕ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਅਖੰਡ ਪਾਠ ਅਤੇ ਸਹਿਜ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ।
ਅਜੀਤ ਡੈਸਕ
19-11-2026