ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਪਿੰਡ ਜਾਦਪੁਰ ਸੇਖਵਾਂ ਵਿਚ ਕੀਤੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਜਾਦਪੁਰ ਸੇਖਵਾਂ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਦੇਸ ਰਾਜ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ, ਵਰਕਰਾਂ ਦੀ ਇਕਜੁੱਟਤਾ ਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
19-11-2026