ਗੁਰਪ੍ਰੀਤ ਸਿੰਘ ਰਿਆੜ ਦੇ ਯੂਥ ਅਕਾਲੀ ਦਲ ਦਾ ਹਲਕਾ ਕਾਦੀਆਂ ਪ੍ਰਧਾਨ ਬਣਨ ’ਤੇ ਭਾਟੀਆ ਪਰਿਵਾਰ ਵਲੋਂ ਵਿਸ਼ੇਸ਼ ਸਨਮਾਨ
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਜਥੇਬੰਦਕ ਨਿਯੁਕਤੀਆਂ ਤਹਿਤ ਹਲਕਾ ਕਾਦੀਆਂ ਤੋਂ ਗੁਰਪ੍ਰੀਤ ਸਿੰਘ ਰਿਆੜ ਨੂੰ ਯੂਥ ਅਕਾਲੀ ਦਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਕਾਦੀਆਂ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਦੇ ਪਰਿਵਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਮਾਂਟੂ, ਸੁਖਪਾਲ ਸਿੰਘ ਐਮ.
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਜਥੇਬੰਦਕ ਨਿਯੁਕਤੀਆਂ ਤਹਿਤ ਹਲਕਾ ਕਾਦੀਆਂ ਤੋਂ ਗੁਰਪ੍ਰੀਤ ਸਿੰਘ ਰਿਆੜ ਨੂੰ ਯੂਥ ਅਕਾਲੀ ਦਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਕਾਦੀਆਂ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਦੇ ਪਰਿਵਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਮਾਂਟੂ, ਸੁਖਪਾਲ ਸਿੰਘ ਐਮ.ਡੀ., ਜਗਤਾਰ ਸਿੰਘ ਦਾਰਾ, ਅਵਤਾਰ ਸਿੰਘ ਕਾਲਾ ਬਾਲਾ, ਮਨੋਹਰ ਸਿੰਘ ਮਾਣਾ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ। ਇਸ ਮੌਕੇ ਹਾਜ਼ਰ ਆਗੂਆਂ ਨੇ ਗੁਰਪ੍ਰੀਤ ਸਿੰਘ ਰਿਆੜ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰਪ੍ਰੀਤ ਸਿੰਘ ਰਿਆੜ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।