19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਫਾਦਰ ਜੌਹਨ ਜਾਰਜ ਦਾ ਪ੍ਰੋਹਤਾਈ ਦਿਵਸ ਮਨਾਇਆ

ਧਾਰੀਵਾਲ, 18 ਨਵੰਬਰ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੇ ਡਾਇਰੈਕਟਰ ਅਤੇ ਸੰਤਨੀ ਤਰੇਜਾ ਕੈਥੋਲਿਕ ਚਰਚ ਦੇ ਪ੍ਰੀਸਟ ਫਾਦਰ ਜੌਹਨ ਜਾਰਜ ਦਾ ਪ੍ਰੋਹਤਾਈ ਦਿਵਸ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਹੇਠ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਅਜੀਤ ਡੈਸਕ 19-11-2026
ਧਾਰੀਵਾਲ, 18 ਨਵੰਬਰ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੇ ਡਾਇਰੈਕਟਰ ਅਤੇ ਸੰਤਨੀ ਤਰੇਜਾ ਕੈਥੋਲਿਕ ਚਰਚ ਦੇ ਪ੍ਰੀਸਟ ਫਾਦਰ ਜੌਹਨ ਜਾਰਜ ਦਾ ਪ੍ਰੋਹਤਾਈ ਦਿਵਸ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਹੇਠ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਫਾਦਰ ਜੌਹਨ ਜਾਰਜ ਵਲੋਂ ਵਿਦਿਆਰਥੀਆਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ। ਸਕੂਲ ਦੇ ਬੱਚਿਆਂ ਤੇ ਸਟਾਫ ਵਲੋਂ ਫਾਦਰ ਜੌਹਨ ਜਾਰਜ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਵਧਾਈ ਦਿੱਤੀ ਗਈ। ਇਸ ਮੌਕੇ ਸਿਸਟਰ ਐਲਿਜ਼ਾਬੇਥ, ਉਪ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ਼, ਸਿਸਟਰ ਐਨਸ ਮਾਰੀਆ, ਪੀ.ਆਰ.ਓ. ਸਵਰਨ ਸਿੰਘ, ਸਟਾਫ਼ ਸਕੱਤਰ ਤਜਿੰਦਰ ਕੌਰ ਢਿੱਲੋਂ, ਅਮ੍ਰਿਤਪਾਲ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੈਥੋਡਿਸਟ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।