19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਖੰਨੀ ਖੂਹੀ ਦੇ ਪ੍ਰਵੇਸ਼ ਠਾਕੁਰ ਬਣੇ 13 ਪਿੰਡਾਂ ਦੇ ਬਲਾਕ ਪ੍ਰਧਾਨ

ਘਰੋਟਾ, 18 ਨਵੰਬਰ (ਸੰਜੀਵ ਗੁਪਤਾ)- ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਸੰਗਠਨ ਕੋਆਰਡੀਨੇਟਰ ਅਤੇ ਬਲਾਕ ਪੰਚਾਇਤ ਸੰਮਤੀ ਘਰੋਟਾ ਦੇ ਚੇਅਰਮੈਨ ਪਵਨ ਕੁਮਾਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਕੀਤੀ ਗਈ । ਮੀਟਿੰਗ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਤੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ।

ਅਜੀਤ ਡੈਸਕ 19-11-2026
ਘਰੋਟਾ, 18 ਨਵੰਬਰ (ਸੰਜੀਵ ਗੁਪਤਾ)- ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਸੰਗਠਨ ਕੋਆਰਡੀਨੇਟਰ ਅਤੇ ਬਲਾਕ ਪੰਚਾਇਤ ਸੰਮਤੀ ਘਰੋਟਾ ਦੇ ਚੇਅਰਮੈਨ ਪਵਨ ਕੁਮਾਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਕੀਤੀ ਗਈ । ਮੀਟਿੰਗ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਤੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ । ਇਸ ਦੌਰਾਨ ਪਾਰਟੀ ਦੀਆਂ ਸੰਗਠਨਾਤਮਿਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭਾਗੀਦਾਰੀ ਵਧਾਉਣ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ’ਚ ਅਹਿਮ ਫੈਸਲਾ ਲੈਂਦਿਆਂ 13 ਪਿੰਡਾਂ ਦੇ ਬਲਾਕ ਪ੍ਰਧਾਨ ਵਜੋਂ ਖੰਨੀ ਖੂਹੀ ਦੇ ਪ੍ਰਵੇਸ਼ ਠਾਕੁਰ ਨੂੰ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ’ਤੇ ਮੌਜੂਦ ਪਾਰਟੀ ਅਹੁਦੇਦਾਰਾਂ, ਵਰਕਰਾਂ ਤੇ ਇਲਾਕਾ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤੀ। ਚੇਅਰਮੈਨ ਪਵਨ ਕੁਮਾਰ ਭਾਰਦਵਾਜ ਨੇ ਪ੍ਰਵੇਸ਼ ਠਾਕੁਰ ਨੂੰ ਵਧਾਈ ਦਿੱਤੀ। ਉਨ੍ਹਾਂ ਨਵ-ਨਿਯੁਕਤ ਬਲਾਕ ਪ੍ਰਧਾਨ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਾਰੇ ਪਿੰਡਾਂ ਵਿਚ ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ । ਮੀਟਿੰਗ ਦੇ ਅੰਤ ਵਿਚ ਹਾਜ਼ਰ ਵਰਕਰਾਂ ਨੇ ਸੰਗਠਨ ਨੂੰ ਮਜ਼ਬੂਤ ਬਣਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ।
ਪਿਛਲੀ ਖ਼ਬਰ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਨੇ ਪਠਾਨਕੋਟ ਵਿਖੇ ਕਾਂਗਰਸ ਰੈਲੀ ’ਚ ਹਿੱਸਾ ਲਿਆ ਅਗਲੀ ਖ਼ਬਰ ਠੇਕੇਦਾਰ ਅਮਰਜੀਤ ਸਿੰਘ ਨੇ ਲੋੜਵੰਦਾਂ ਨੂੰ ਕੰਬਲ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।