20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਯੂਥ ਵਿੰਗ ਦੀ ਅਹਿਮ ਮੀਟਿੰਗ

ਕਾਹਨੂੰਵਾਨ, 19 ਨਵੰਬਰ (ਨਿਸ਼ਾਨ ਸਿੰਘ ਚਾਹਲ)- 2027 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਇਕ ਅਹਿਮ ਮੀਟਿੰਗ ਸੀਨੀਅਰ ਯੂਥ ਆਗੂ ਡਾ. ਕਰਨ ਮਾਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਉਪ ਪ੍ਰਧਾਨ ਅਤੇ ਸਰਪੰਚ ਸੰਦੀਪ ਸਿੰਘ ਸਮਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਅਜੀਤ ਡੈਸਕ 20-11-2026
ਕਾਹਨੂੰਵਾਨ, 19 ਨਵੰਬਰ (ਨਿਸ਼ਾਨ ਸਿੰਘ ਚਾਹਲ)- 2027 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਇਕ ਅਹਿਮ ਮੀਟਿੰਗ ਸੀਨੀਅਰ ਯੂਥ ਆਗੂ ਡਾ. ਕਰਨ ਮਾਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਉਪ ਪ੍ਰਧਾਨ ਅਤੇ ਸਰਪੰਚ ਸੰਦੀਪ ਸਿੰਘ ਸਮਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੇ ਯੂਥ ਵਿੰਗ ਦੀ ਜਥੇਬੰਦਕ ਮਜ਼ਬੂਤੀ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਸੰਦੀਪ ਸਮਰਾ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੁਰਇਕਬਾਲ ਸਿੰਘ ਮਾਹਲ ਨੂੰ ਵੱਡੇ ਬਹੁਮਤ ਨਾਲ ਜਿਤਾਉਣ ਲਈ ਵੱਡੀ ਗਿਣਤੀ ’ਚ ਨੌਜਵਾਨ ਪੱਬਾਂ ਭਾਰ ਹਨ। ਬੈਠਕ ਦੌਰਾਨ ਜਗਜੀਵਨ ਸਿੰਘ ਜਫਰਵਾਲ, ਰਕੇਸ਼ ਵੋਹਰਾ, ਚੇਅਰਮੈਨ ਗੁਰਦੀਪ ਸਿੰਘ ਸੰਧਵਾਂ, ਨਵਦੀਪ ਸਿੰਘ ਮਾਲੀਆ, ਜਪਸਿਮਰਨ ਸਿੰਘ ਸੰਘਰ, ਸਰਪੰਚ ਗੁਰਮੁੱਖ ਸਿੰਘ ਵਜ਼ੀਰ ਗੁਨੋਪੁਰ, ਸੁਖਦੇਵ ਸਿੰਘ ਧੰਦਲ, ਅਮਰਿੰਦਰ ਸਿੰਘ ਝੰਡਾ ਲੁਬਾਣਾ, ਪਰਦੀਪ ਸਿੰਘ ਮੱਲ੍ਹੀਆਂ, ਕੁਲਜੀਤ ਸਿੰਘ ਖਾਨ ਮਲੱਕ ਅਤੇ ਕਮਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਕਰਮਚਾਰੀ ਵਿਨੋਦ ਕੁਮਾਰ ਨੂੰ ਮੂੰਹ ਬੰਨ੍ਹਣ ਵਾਲਿਆਂ ਤੋਂ ਲਿਫਟ ਲੈਣੀ ਪਈ ਮਹਿੰਗੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀਆਂ ਪੰਜ ਵਿਦਿਆਰਥਣਾਂ ਦੀ ਸਟੇਟ ਪੱਧਰੀ ਨੈੱਟਬਾਲ ਮੁਕਾਬਲੇ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।