ਪੁਲਿਸ ਕਰਮਚਾਰੀ ਵਿਨੋਦ ਕੁਮਾਰ ਦੀ ਮੌਤ ’ਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਕ੍ਰਿਸ਼ਨਾ ਨਗਰ ਦੇ ਹਵਾਲਦਾਰ ਦੀ ਬੀਤੇ ਦਿਨੀਂ ਅਣਪਛਾਤਿਆਂ ਵਲੋਂ ਲਿਫਟ ਦੇਣ ਦੇ ਬਹਾਨੇ ਲੁੱਟਣ ਦੀ ਨੀਅਤ ਨਾਲ ਗੋਲੀ ਮਾਰ ਹੱਤਿਆ ਕਰ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੀਨਾਨਗਰ ਤੋਂ ਇੰਚਾਰਜ ਕਮਲਜੀਤ ਚਾਵਲਾ ਨੇ ਸਾਥੀਆਂ ਸਮੇਤ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਅਜੀਤ ਡੈਸਕ
20-11-2026