19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐਸ.ਡੀ. ਕਾਲਜ ਵਿਖੇ ਸ਼ਾਇਨਿੰਗ ਸਟਾਰਜ਼ ਦੇ ਸਨਮਾਨ ਲਈ ਸਮਾਗਮ ਕਰਵਾਇਆ

ਗੁਰਦਾਸਪੁਰ, 19 ਨਵੰਬਰ (ਪੰਕਜ ਸ਼ਰਮਾ)-ਪੰਡਿਤ ਮੋਹਨ ਲਾਲ ਐਸ. ਡੀ.

ਅਜੀਤ ਡੈਸਕ 20-11-2026
ਗੁਰਦਾਸਪੁਰ, 19 ਨਵੰਬਰ (ਪੰਕਜ ਸ਼ਰਮਾ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ ਵਿਖੇ ਪ੍ਰੀ-ਸਮੈਸਟਰ ਪ੍ਰੀਖਿਆਵਾਂ ਦੇ ਸ਼ਾਈਨਿੰਗ ਸਟਾਰਜ਼ ਦਾ ਸਨਮਾਨ ਸਿਰਲੇਖ ਹੇਠ ਵਿਸ਼ੇਸ਼ ਸਮਾਗਮ ਕਾਲਜ ਪ੍ਰਿੰਸੀਪਲ ਡਾ: ਨੀਰੂ ਸ਼ਰਮਾ ਦੇ ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵੱਖ-ਵੱਖ ਕਾਲਾਸਾਂ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਤੇ ਉਨ੍ਹਾਂ ਦੀਆਂ ਵਿੱਦਿਅਕ ਪ੍ਰਾਪਤੀਆਂ ਨੂੰ ਹੱਲਾਸ਼ੇਰੀ ਦੇਣਾ ਸੀ। ਇਸ ਮੌਕੇ ਕੁੱਲ 70 ਹੋਣਹਾਰ ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ। ਇਹ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ, ਸਿਹਤਮੰਦ ਵਿੱਦਿਅਕ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਅਤੇ ਸਿੱਖਿਆ ਦੇ ਖੇਤਰ ਵਿਚ ਉੱਤਮਤਾ ਦੀ ਪਰੰਪਰਾ ਨੂੰ ਮਜ਼ਬੂਤ ਕਰਨ ਪ੍ਰਤੀ ਕਾਲਜ ਦੀ ਵਚਨਬੱਧਤਾ ਦਾ ਪ੍ਰਤੀਕ ਰਿਹਾ। ਇਸ ਸਮਾਗਮ ਦੇ ਇੰਚਾਰਜ ਮਨੀ ਓਹਰੀ, ਪਰਮਜੀਤ ਕੌਰ ਤੇ ਰਜਨੀ ਸ਼ਰਮਾ ਰਹੇ ।
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਖ-ਵੱਖ ਪਿੰਡਾਂ ’ਚ ਕਾਂਗਰਸੀ ਵਰਕਰਾਂ ਨੂੰ ਮਿਲੇ ਅਗਲੀ ਖ਼ਬਰ ਪੁਲਿਸ ਕਰਮਚਾਰੀ ਵਿਨੋਦ ਕੁਮਾਰ ਦੀ ਮੌਤ ’ਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।