19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜ਼ਿਲ੍ਹਾ ਵਾਸੀ 30 ਨਵੰਬਰ ਤੱਕ ਪੋਰਟਲ ਜਾਂ ਬਾਰ ਕੋਡ ਰਾਹੀਂ ਘਰ ਬੈਠੇ ਕਰ ਸਕਦੇ ਹਨ ਆਨਲਾਈਨ ਸਵੈ-ਗਣਨਾ- ਡਿਪਟੀ ਕਮਿਸ਼ਨਰ

ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਪ੍ਰਮੁੱਖ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਹਾ ਕਿ ਸਵੈ ਗਣਨਾ ਬਹੁਤ ਆਸਾਨ ਪ੍ਰਕਿਰਿਆ ਹੈ, ਜਿਸ ਤਹਿਤ ਕੋਈ ਵੀ ਭਾਰਤਵਾਸੀ ਆਪਣੇ ਅਤੇ ਪਰਿਵਾਰ ਸਬੰਧੀ ਵੇਰਵੇ ਅਧਕਾਰਿਤ ਪੋਰਟਲ ’ਤੇ ਭਰ ਸਕਦਾ ਹੈ, ਇਸ ਨਾਲ ਨਾਗਰਿਕਾਂ ਨੂੰ ਆਪਣੀ ਸਹੂਲਤ ਅਨੁਸਾਰ ਜਾਣਕਾਰੀ ਭਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਇਹ 30 ਨਵੰਬਰ ਤੱਕ ਜਾਰੀ ਰਹੇਗੀ ਜਦਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦੀ ਪ੍ਰਕਿਰਿਆ 1 ਦਸੰਬਰ ਤੋਂ 4 ਜਨਵਰੀ 2027 ਤੱਕ ਚੱਲੇਗੀ।

ਨਸ਼ਿਆਂ ਵਿਰੁੱਧ ਮੋਟਰਸਾਈਕਲ ਰੈਲੀ ਨੂੰ ਰਵਾਨਾ ਕਰਦੇ ‘ਆਪ’ ਆਗੂ। ਤਸਵੀਰ : ਜਤਿੰਦਰ ਕੱਦ 20-11-2026
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਪ੍ਰਮੁੱਖ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਹਾ ਕਿ ਸਵੈ ਗਣਨਾ ਬਹੁਤ ਆਸਾਨ ਪ੍ਰਕਿਰਿਆ ਹੈ, ਜਿਸ ਤਹਿਤ ਕੋਈ ਵੀ ਭਾਰਤਵਾਸੀ ਆਪਣੇ ਅਤੇ ਪਰਿਵਾਰ ਸਬੰਧੀ ਵੇਰਵੇ ਅਧਕਾਰਿਤ ਪੋਰਟਲ ’ਤੇ ਭਰ ਸਕਦਾ ਹੈ, ਇਸ ਨਾਲ ਨਾਗਰਿਕਾਂ ਨੂੰ ਆਪਣੀ ਸਹੂਲਤ ਅਨੁਸਾਰ ਜਾਣਕਾਰੀ ਭਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਇਹ 30 ਨਵੰਬਰ ਤੱਕ ਜਾਰੀ ਰਹੇਗੀ ਜਦਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦੀ ਪ੍ਰਕਿਰਿਆ 1 ਦਸੰਬਰ ਤੋਂ 4 ਜਨਵਰੀ 2027 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਤਹਿਤ ਨਾਗਰਿਕਾਂ ਨੂੰ ਸਭ ਤੋਂ ਪਹਿਲਾਂ ਅਧਿਕਾਰਿਤ ਵੈਬ ਪੋਰਟਲ https://se.census.gov.in ’ ਤੇ ਜਾ ਕੇ ਸਵੈ-ਗਣਨਾ ਦੇ ਵਿਕਲਪ ਦੀ ਚੋਣ ਕਰਨੀ ਹੋਵੇਗੀ ਅਤੇ ਸੂਬੇ ਵਜੋਂ ਪੰਜਾਬ ਦੀ ਚੋਣ ਕਰਕੇ ਸਕਰੀਨ ’ਤੇ ਦਿੱਤਾ ਸੁਰੱਖਿਆ ਕੋਡ ਭਰਨਾ ਹੋਵੇਗਾ। ਇਸ ਤੋਂ ਬਾਅਦ ਪਰਿਵਾਰ ਦੇ ਮੁਖੀ ਦਾ ਨਾਮ, ਪਰਿਵਾਰ ਦੇ ਕਿਸੇ ਇਕ ਮੈਂਬਰ ਦਾ ਮੋਬਾਈਲ ਨੰਬਰ ਅਤੇ ਇੱਛਾ ਅਨੁਸਾਰ ਈ-ਮੇਲ ਪਤਾ ਦਰਜ ਕਰਨਾ ਹੋਵੇਗਾ। ਇਕ ਪਰਿਵਾਰ ਲਈ ਸਿਰਫ਼ ਇਕ ਹੀ ਮੋਬਾਈਲ ਨੰਬਰ ਵਰਤਿਆ ਜਾ ਸਕਦਾ ਹੈ। ਮੋਬਾਈਲ ’ਤੇ ਪ੍ਰਾਪਤ ਓ.ਟੀ.ਪੀ ਰਾਹੀਂ ਨੰਬਰ ਦੀ ਤਸਦੀਕ ਕਰਨ ਉਪਰੰਤ ਆਪਣੀ ਸਹੂਲਤ ਅਨੁਸਾਰ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਪੰਜਾਬੀ ਭਾਸ਼ਾ ਦਾ ਵਿਕਲਪ ਉਪਲਬਧ ਹੋਣ ’ਤੇ ਇਸ ਨੂੰ ਚੁਣਿਆ ਜਾ ਸਕਦਾ ਹੈ। ਅਗਲੇ ਪੜਾਅ ਵਿਚ ਆਪਣਾ ਜ਼ਿਲ੍ਹਾ, ਇਲਾਕਾ ਜਾਂ ਨੇੜਲਾ ਪ੍ਰਮੁੱਖ ਸਥਾਨ ਦਰਜ ਕਰਨ ਤੋਂ ਬਾਅਦ ਡਿਜੀਟਲ ਨਕਸ਼ੇ ’ਤੇ ਘਰ ਦੀ ਸਹੀ ਸਥਿਤੀ ਨਿਸ਼ਾਨਬੱਧ ਕਰਨੀ ਹੋਵੇਗੀ। ਉਪਰੰਤ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਵੇਰਵੇ ਵੱਖ-ਵੱਖ ਦਰਜ ਕਰਨੇ ਹੋਣਗੇ ਤੇ ਪੋਰਟਲ ’ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਧਿਆਨ ਨਾਲ ਭਰਨੇ ਹੋਣਗੇ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਦੀ ਸਿੱਖਿਆ, ਜਨਮ, ਪਰਵਾਸ, ਰਿਹਾਇਸ਼ ਅਤੇ ਕਿੱਤੇ ਆਦਿ ਨਾਲ ਸਬੰਧਿਤ ਜਾਣਕਾਰੀ ਸਹੀ-ਸਹੀ ਭਰਨੀ ਲਾਜ਼ਮੀ ਹੈ। ਫਾਰਮ ਜਮ੍ਹਾ ਕਰਵਾਉਣ ਤੋਂ ਪਹਿਲਾਂ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ, ਨਾਵਾਂ ਤੇ ਹੋਰ ਸਾਰੇ ਵੇਰਵਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਕੇ ਕਿਸੇ ਵੀ ਗਲਤੀ ਜਾਂ ਅਧੂਰੀ ਜਾਣਕਾਰੀ ਨੂੰ ਠੀਕ ਕਰ ਲੈਣਾ ਚਾਹੀਦਾ ਹੈ। ਸਾਰੀ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਫਾਰਮ ਜਮ੍ਹਾ ਕਰਵਾਉਣ ਉਪਰੰਤ ਪ੍ਰਾਪਤ ਹੋਣ ਵਾਲੀ ਸਵੈ-ਗਣਨਾ ਪਹਿਚਾਣ ਸੰਖਿਆ ( SE ID ) ਨੂੰ ਭਵਿੱਖ ਵਿਚ ਵਰਤੋਂ ਲਈ ਸੰਭਾਲ ਕੇ ਰੱਖਣਾ ਚਾਹੀਦਾ ਹੈ। ਇਸ ਸਬੰਧੀ ਸਕਰੀਨਸ਼ਾਟ ਲੈਣ ਜਾਂ ਉਪਲਬਧ ਹੋਣ ’ਤੇ ਪਹਿਚਾਣ ਸੰਖਿਆ ਨੂੰ ਡਾਊਨਲੋਡ ਕਰਕੇ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। ਸਵੈ-ਗਣਨਾ ਤੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਨਗਣਨਾ ਸਬੰਧੀ ਵੇਰਵਿਆਂ ਦੀ ਤਸਦੀਕ ਕਰਨਗੇ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਵਲੋਂ ਪ੍ਰਾਪਤ ਕੀਤੀ ਸਵੈ-ਗਣਨਾ ਪਹਿਚਾਣ ਸੰਖਿਆ ( SE ID ) ਗਣਨਾਕਾਰ ਨੂੰ ਦਿਖਾਉਣੀ ਹੋਵੇਗੀ ਕਿ ਜੇਕਰ ਕੋਈ ਜਾਣਕਾਰੀ ਦਰਜ ਹੋਣ ਤੋਂ ਰਹਿ ਗਈ ਹੋਵੇ ਜਾਂ ਕਿਸੇ ਹੋਰ ਤਸਦੀਕ ਦੀ ਲੋੜ ਹੋਵੇ ਤਾਂ ਨਾਗਰਿਕਾਂ ਨੂੰ ਗਣਨਾਕਾਰ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਜ਼ਿਲ੍ਹੇ ਅੰਦਰ ਚੱਲ ਰਹੀ ਸਵੈ ਗਣਨਾ ਤਹਿਤ ਨਗਰ ਕੌਂਸਲ ਦਫਤਰ ਦੀਨਾਨਗਰ, ਧਾਰੀਵਾਲ ਤੇ ਕਾਦੀਆਂ ਵਿਖੇ ਸਵੈ ਗਣਨਾ ਕੀਤੀ ਗਈ ਅਤੇ ਲੋਕਾਂ ਨੂੰ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਵੀਂ ਦਸਵੀਂ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਗਈ ਮੋਟਰਸਾਈਕਲ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।