ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ਮਿਲਿਆ ‘ਸਹੋਦਿਆ ਬੈਸਟ ਸਟੂਡੈਂਟ ਐਵਾਰਡ’
ਅਲੀਵਾਲ, 20 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)- ਬੀਤੇ ਦਿਨੀ ਮੈਰੀਗੋਲਡ ਪਬਲਿਕ ਸਕੂਲ ਦੀ ਜਮਾਤ ਬਾਰ੍ਹਵੀਂ ਦੀ ਹੋਣਹਾਰ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ‘ਬੈਸਟ ਸਟੂਡੈਂਟ ਦੇ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਸਕੂਲ਼ ਦੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਸਹੋਦਿਆ ਕੰਪਲੈਕਸ ਵਲੋਂ ਬਾਲ ਦਿਵਸ ਦੇ ਮੌਕੇ ’ਤੇ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ।
ਅਜੀਤ ਡੈਸਕ
21-11-2026