21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ’ਚ ਲੋਕ ਉਤਸਵ-2026 ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ. ਜੀ.

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ’ਚ ਲੋਕ ਉਤਸਵ ਦੌਰਾਨ ਅਹਿਮ ਸਖ਼ਸੀਅਤਾਂ ਤੇ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ : ਨਾਗਰਾ 21-11-2026
ਕੋਟਲੀ ਸੂਰਤ ਮੱਲ੍ਹੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਖੇ ਪੰਜਾਬ ਫੋਕ ਆਰਟਸ ਸੈਂਟਰ ਗੁਰਦਾਸਪੁਰ ਵਲੋਂ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਦੇ ਸਹਿਯੋਗ ਨਾਲ 15ਵਾਂ ਸਾਲਾਨਾ ਲੋਕ ਉਤਸਵ ਕਰਵਾਇਆ ਗਿਆ। ਇਹ ਉਤਸਵ 20 ਨਵੰਬਰ ਤੱਕ ਜ਼ਿਲ੍ਹਾ ਦੇ ਵੱਖ-ਵੱਖ ਸਥਾਨਾਂ ’ਤੇ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਦੇਸ਼ ਦੇ ਅੱਠ ਰਾਜਾਂ ਦੇ ਲੋਕ ਅਤੇ ਕਬਾਇਲੀ ਨਾਚਾਂ ਦੇ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰ ਰਹੇ ਹਨ। ਸਕੂਲ ਵਿਖੇ ਕਰਵਾਏ ਗਏ ਇਸ ਰੰਗਾਰੰਗ ਸਮਾਗਮ ਵਿਚ ਲਛਮਣ ਸਿੰਘ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂ ਕਿ ਮਾਨ ਸਿੰਘ ਕਮਾਂਡੈਂਟ ਬੀ.ਐੱਸ.ਐੱਫ., ਸੁਰਿੰਦਰ ਕੁਮਾਰ ਪ੍ਰਿੰਸੀਪਲ ਕੇਂਦਰੀ ਵਿਦਿਆਲਿਆ, ਡਾ. ਸਿਮਰਨ ਕੌਰ (ਨਿਊ ਬਾਵਾ ਲਾਲ ਹਸਪਤਾਲ), ਪ੍ਰਸਿੱਧ ਲੋਕ ਗਾਇਕਾ ਗਲੋਰੀ ਬਾਵਾ, ਡਾ. ਸਤਿੰਦਰ ਕਾਹਲੋਂ ਪੰਜਾਬੀ ਸਾਹਿਤਕਾਰ, ਕੁੰਵਰ ਅੰਮ੍ਰਿਤਬੀਰ ਸਿੰਘ (ਗਿਨੀਜ਼ ਵਰਲਡ ਰਿਕਾਰਡ ਵਿਜੇਤਾ), ਸੰਦੀਪ ਮਹਾਜਨ, ਲਲਿਤ ਮਹਿਤਾ ਤੇ ਇੰਸਪੈਕਟਰ ਨਿਰਮਲ ਮੰਡੇਲ ਬੀ.ਐੱਸ.ਐੱਫ. ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਨੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਅਮੀਰ ਲੋਕ ਕਲਾ ਤੇ ਸੱਭਿਆਚਾਰਕ ਵਿਰਾਸਤ ਦੀ ਸ਼ਾਨਦਾਰ ਝਲਕ ਪੇਸ਼ ਕੀਤੀ। ਕਲਾਕਾਰਾਂ ਦੀਆਂ ਰੰਗ-ਬਿਰੰਗੀਆਂ ਪੁਸ਼ਾਕਾਂ, ਰਵਾਇਤੀ ਸੰਗੀਤ ਤੇ ਦਿਲਕਸ਼ ਨਾਚਾਂ ਨੇ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ ਅਤੇ ਪੂਰੇ ਮਾਹੌਲ ਨੂੰ ਸੱਭਿਆਚਾਰਕ ਰੰਗਾਂ ਨਾਲ ਭਰ ਦਿੱਤਾ। ਇਸ ਮੌਕੇ ਐੱਸ.ਡੀ.ਐੱਮ. ਲਛਮਣ ਸਿੰਘ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਦੇਸ਼ ਦੀ ਅਮੀਰ ਵਿਰਾਸਤ, ਆਪਸੀ ਭਾਈਚਾਰੇ ਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਸਕੂਲ ਦੀ ਚੇਅਰਪਰਸਨ ਰਾਜਿੰਦਰ ਕੌਰ ਤੇ ਪ੍ਰਿੰਸੀਪਲ ਸ਼ਰਨਜੀਤ ਕੌਰ ਦੇ ਯੋਗਦਾਨ ਦੀ ਸਰਾਹਨਾ ਕੀਤੀ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਪ੍ਰਸਿੱਧ ਲੋਕ ਗਾਇਕਾ ਗਲੋਰੀ ਬਾਵਾ ਰਹੇ, ਜੋ ਪਦਮ ਸ਼੍ਰੀ ਨਾਲ ਸਨਮਾਨਿਤ ਮਹਾਨ ਲੋਕ ਗਾਇਕਾ ਗੁਰਮੀਤ ਬਾਵਾ ਦੀ ਸਪੁੱਤਰੀ ਹਨ। ਉਨ੍ਹਾਂ ਆਪਣੀ ਸੁਰੀਲੀ ਆਵਾਜ਼ ਅਤੇ ਦਿਲਕਸ਼ ਗਾਇਕੀ ਨਾਲ ਹਾਜ਼ਰ ਮਹਿਮਾਨਾਂ ਤੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਸ਼ਾਨਦਾਰ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਫੋਕ ਆਰਟਸ ਸੈਂਟਰ ਗੁਰਦਾਸਪੁਰ ਦੇ ਪ੍ਰਧਾਨ ਅਰਸ਼ਪ੍ਰੀਤ ਸਿੰਘ, ਸੈਕਟਰੀ ਦਮਨਜੀਤ ਸਿੰਘ, ਮੈਂਬਰ ਹਰਮਨਜੋਤ ਸਿੰਘ ਤੇ ਜਗਬੀਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਦੇ ਵਿਦਿਆਰਥੀਆਂ ਨੇ ‘ਭਾਰਤ ਨੂੰ ਜਾਣੋ’ ਮੁਕਾਬਲੇ ’ਚ ਸਕੂਲ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।