20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਤਿਉਹਾਰਾਂ ਦੇ ਮੱਦੇਨਜ਼ਰ ਜੀ.ਆਰ.ਪੀ. ਵਲੋਂ ਰੇਲਵੇ ਸਟੇਸ਼ਨ ’ਤੇ ਕਾਸੋ ਸਰਚ ਅਪਰੇਸ਼ਨ

ਪਠਾਨਕੋਟ, 20 ਨਵੰਬਰ (ਸੰਧੂ/ਵਿਨੋਦ/ਸੁਮਿਤ)- ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੋਰੀ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜੀ. ਆਰ.

ਅਜੀਤ ਡੈਸਕ 21-11-2026
ਪਠਾਨਕੋਟ, 20 ਨਵੰਬਰ (ਸੰਧੂ/ਵਿਨੋਦ/ਸੁਮਿਤ)- ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੋਰੀ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜੀ.ਆਰ.ਪੀ. ਪਠਾਨਕੋਟ ਵਲੋਂ ਰੇਲਵੇ ਸਟੇਸ਼ਨ ਪਠਾਨਕੋਟ ਛਾਉਣੀ ਵਿਖੇ ਕਾਸੋ ਸਰਚ ਅਪਰੇਸ਼ਨ ਚਲਾਇਆ ਗਿਆ। ਮੁੱਖ ਅਫ਼ਸਰ ਸੁਖਵਿੰਦਰ ਸਿੰਘ ਸਰਾਂ ਦੀ ਅਗਵਾਈ ਹੇਠ ਜੀ.ਆਰ.ਪੀ., ਆਰ.ਪੀ.ਐਫ. ਅਤੇ ਐਂਟੀ ਸਾਬੋਟੇਜ ਟੀਮ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ ਇਸ ਜਾਂਚ ਦੌਰਾਨ ਪਲੇਟਫਾਰਮਾਂ, ਪਾਰਸਲ ਦਫ਼ਤਰ, ਉਡੀਕ ਘਰ, ਵਾਹਨ ਸਟੈਂਡ ਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੌਰਾਨ ਯਾਤਰੀਆਂ ਨੂੰ ਆਪਣੇ ਕੀਮਤੀ ਸਮਾਨ ਦੀ ਸੁਰੱਖਿਆ ਪ੍ਰਤੀ ਜਾਗਰੂਕ ਵੀ ਕੀਤਾ ਗਿਆ । ਮੁੱਖ ਅਫ਼ਸਰ ਨੇ ਦੱਸਿਆ ਕਿ ਰੇਲਵੇ ਪੁਲਿਸ ਅਧੀਨ ਆਉਂਦੇ ਸਾਰੇ ਸਟੇਸ਼ਨਾਂ ’ਤੇ ਅਜਿਹੀਆਂ ਜਾਂਚ ਮੁਹਿੰਮਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਅੱਜ ਦੀ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ।
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਅਗਲੀ ਖ਼ਬਰ ਯੂਥ ਕਾਂਗਰਸ ਵਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।