ਚਿੱਟੇ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
ਘਰੋਟਾ, 20 ਨਵੰਬਰ (ਸੰਜੀਵ ਗੁਪਤਾ)-ਘਰੋਟਾ ਚੌਕੀ ਪੁਲਿਸ ਨੇ ਚਿੱਟੇ ਸਮੇਤ ਫੜੇ ਗਏ ਇਕ ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ ’ਤੇ ਉਸ ਨੂੰ ਨਸ਼ਾ ਸਪਲਾਈ ਕਰਨ ਵਾਲੇ ਦੂਜੇ ਮੁਲਜ਼ਮ ਨੂੰ ਵੀ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਘਰੋਟਾ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਬੋਧ ਰਾਜ ਨੇ ਦੱਸਿਆ ਕਿ ਪੁਲਿਸ ਵਲੋਂ ਗੁਲਪੁਰ ਸਿੰਬਲੀ ਨੇੜੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 3 ਗ੍ਰਾਮ 44 ਮਿਲੀਗ੍ਰਾਮ ਚਿੱਟੇ (ਹੈਰੋਇਨ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ।
ਚੌਕੀ ਇੰਚਾਰਜ ਬੋਧ ਰਾਜ ਫੜੇ ਗਏ ਮੁਲਜ਼ਮਾਂ ਬਾਰੇ ਦੱਸਦੇ ਹੋਏ। ਤਸਵੀਰ: ਸੰਜੀਵ ਗੁਪਤਾ
21-11-2026