22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼ਾਲਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕੀਤਾ ਕਾਬੂ

ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)- ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ ਹੈ । ਏ.

ਅਜੀਤ ਡੈਸਕ 22-11-2026
ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)- ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ ਹੈ । ਏ.ਐਸ.ਆਈ. ਅਜੇਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਪੁਰਾਣਾ ਸ਼ਾਲਾ ਵੱਲ ਗਸ਼ਤ ਕਰ ਰਹੇ ਸਨ ਕਿ ਇਕ ਨੌਜਵਾਨ ਝਾੜੀਆਂ ਪਿੱਛੇ ਨਸ਼ੇ ਦਾ ਸੇਵਨ ਕਰ ਰਿਹਾ ਸੀ । ਜਦੋਂ ਪੁਲਿਸ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਪਾਸੋਂ ਸਿਲਵਰ ਪੇਪਰ, ਲਾਇਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ । ਜਿਸ ਦੀ ਪਹਿਚਾਣ ਸੂਰਜ ਹੱਲਦਰ ਪੁੱਤਰ ਬੱਬਲੂ ਹੱਲਦਰ ਵਾਸੀ ਬੇਰੀਆਂ ਮੁਹੱਲਾ ਵਾਰਡ ਨੰਬਰ-8 ਦੀਨਾਨਗਰ ਵਜੋਂ ਹੋਈ ਹੈ । ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ ।
ਪਿਛਲੀ ਖ਼ਬਰ ਟੀ.ਐਸ.ਯੂ. ਦਾ ਵਫ਼ਦ ਉਪ ਮੰਡਲ ਅਫਸਰ ਨੂੰ ਮਿਲਿਆ ਅਗਲੀ ਖ਼ਬਰ ਭਜਨ ਸੰਧਿਆ ਦੌਰਾਨ ਸ਼ਰਧਾਲੂਆਂ ਨੇ ਭਜਨਾਂ ’ਤੇ ਲਗਾਈਆਂ ਰੌਣਕਾਂ, ਅਕਾਲੀ ਦਲ ਦੇ ਮੀਤ ਪ੍ਰਧਾਨ ਅਸ਼ੋਕ ਅਨੇਜਾ ਅਤੇ ਕੌਂਸਲਰ ਸ਼ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।