22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼ੁਭ ਵੈੱਲਫੇਅਰ ਸੁਸਾਇਟੀ ਸ਼ਾਹਬਾਦ ਵਲੋਂ ਲੜਕੀ ਨੂੰ ਸ਼ਗਨ ਸਕੀਮ ਤਹਿਤ 11 ਹਜ਼ਾਰ ਰੁਪਏ ਰਾਸ਼ੀ ਭੇਟ

ਵਡਾਲਾ ਗ੍ਰੰਥੀਆਂ, 21 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਡੇ ਪੱਧਰ ’ਤੇ ਸਰਗਰਮ ਸ਼ੁਭ ਵੈੱਲਫੇਅਰ ਸੁਸਾਇਟੀ ਸ਼ਾਹਬਾਦ ਵਲੋਂ ਪਿੰਡ ਦੇ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਮੌਕੇ ਸ਼ਗਨ ਰਾਸ਼ੀ ਭੇਟ ਕਰਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਇਸ ਵਾਰ ਬੇਟੀ ਮਹਿਕ ਪੁੱਤਰੀ ਪਾਸਟਰ ਦੀਪਕ ਮਸੀਹ ਨੂੰ 11 ਹਜ਼ਾਰ ਰੁਪਏ ਰਾਸ਼ੀ ਭੇਟ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ ਤੇ ਉਪ ਚੇਅਰਮੈਨ ਪੰਜਾਬ ਹਰਵਿੰਦਰਪਾਲ ਸਿੰਘ ਜੋਤੀ ਨੇ ਸ਼ਗਨ ਰਾਸ਼ੀ ਭੇਟ ਕਰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਹੁਣ ਤੱਕ ਪਿੰਡ ਦੀਆਂ 51 ਲੜਕੀਆਂ ਨੂੰ ਵਿਆਹ ਮੌਕੇ ਸ਼ਗਨ ਰਾਸ਼ੀ ਦਿੱਤੀ ਜਾ ਚੁੱਕੀ ਹੈ।

ਅਜੀਤ ਡੈਸਕ 22-11-2026
ਵਡਾਲਾ ਗ੍ਰੰਥੀਆਂ, 21 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਡੇ ਪੱਧਰ ’ਤੇ ਸਰਗਰਮ ਸ਼ੁਭ ਵੈੱਲਫੇਅਰ ਸੁਸਾਇਟੀ ਸ਼ਾਹਬਾਦ ਵਲੋਂ ਪਿੰਡ ਦੇ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਮੌਕੇ ਸ਼ਗਨ ਰਾਸ਼ੀ ਭੇਟ ਕਰਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਇਸ ਵਾਰ ਬੇਟੀ ਮਹਿਕ ਪੁੱਤਰੀ ਪਾਸਟਰ ਦੀਪਕ ਮਸੀਹ ਨੂੰ 11 ਹਜ਼ਾਰ ਰੁਪਏ ਰਾਸ਼ੀ ਭੇਟ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ ਤੇ ਉਪ ਚੇਅਰਮੈਨ ਪੰਜਾਬ ਹਰਵਿੰਦਰਪਾਲ ਸਿੰਘ ਜੋਤੀ ਨੇ ਸ਼ਗਨ ਰਾਸ਼ੀ ਭੇਟ ਕਰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਹੁਣ ਤੱਕ ਪਿੰਡ ਦੀਆਂ 51 ਲੜਕੀਆਂ ਨੂੰ ਵਿਆਹ ਮੌਕੇ ਸ਼ਗਨ ਰਾਸ਼ੀ ਦਿੱਤੀ ਜਾ ਚੁੱਕੀ ਹੈ। ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਸੁਸਾਇਟੀ ਵਲੋਂ ਆਉਣ ਵਾਲੇ ਸਮੇਂ ਦੌਰਾਨ ਵੀ ਆਪਣੇ ਵੱਡੇ ਭਰਾ ਸਵਰਗਵਾਸੀ ਸ਼ੁਭਪ੍ਰੀਤ ਸਿੰਘ ਕਾਹਲੋਂ ਦੀ ਯਾਦ ਵਿਚ ਸਮਾਜ ਭਲਾਈ ਦੇ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ। ਇਸ ਮੌਕੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ, ਮਾਸਟਰ ਮਨਪ੍ਰੀਤ ਸਿੰਘ ਕਾਹਲੋਂ, ਸਾਬਕਾ ਡਾਇਰੈਕਟਰ ਮਾਰਕੀਟ ਕਮੇਟੀ ਬਟਾਲਾ ਮੁਖਵੰਤ ਸਿੰਘ ਕਾਹਲੋਂ, ਨੰਬਰਦਾਰ ਗੁਰਪ੍ਰੀਤ ਸਿੰਘ ਵਰ, ਸੁਖਵਿੰਦਰ ਸਿੰਘ ਕਾਹਲੋਂ ਪੰਚਾਇਤ ਮੈਂਬਰ, ਸੰਤੋਸ਼ ਕੁਮਾਰ ਪੰਚਾਇਤ ਮੈਂਬਰ ਤੇ ਪਾਸਟਰ ਯੂਸਫ ਮਸੀਹ ਹਾਜ਼ਰ ਸਨ।
ਪਿਛਲੀ ਖ਼ਬਰ ਕਲਾਸਵਾਲਾ ਖਾਲਸਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਸ਼ਮੂਲੀਅਤ ਕੀਤੀ ਅਗਲੀ ਖ਼ਬਰ ਬਟਾਲਾ ਵਿਖੇ ਬਸਪਾ ਦੀ ਅਹਿਮ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।