22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

‘ ਸਿਹਤਮੰਦ ਧੀਆਂ, ਖ਼ੁਸ਼ਹਾਲ ਭਾਰਤ’ ਮੁਹਿੰਮ ਤਹਿਤ ਵਿਦਿਆਰਥਣਾਂ ਨੂੰ ਔਰਤਾਂ ਦੀ ਸਿਹਤ ਸਬੰਧੀ ਕੀਤਾ ਜਾਗਰੂਕ

ਪਠਾਨਕੋਟ, 21 ਨਵੰਬਰ (ਸੁਮਿਤ)-ਗੌਰੀ ਸ਼ੰਕਰ ਸੇਵਾ ਸਮਿਤੀ (ਰਜਿ:) ਦੀ ਮਾਤਰ ਸ਼ਕਤੀ ਵਲੋਂ ਮਾਤਾ ਜਗਦੀਸ਼ ਕੌਰ ਨੂੰ ਸਮਰਪਿਤ ‘ਸਿਹਤਮੰਦ ਧੀਆਂ, ਖੁਸ਼ਹਾਲ ਭਾਰਤ’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ, ਪਠਾਨਕੋਟ ਵਿਖੇ ਔਰਤਾਂ ਦੀ ਸਿਹਤ ਅਤੇ ਇਸਤਰੀ ਰੋਗਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਇਸ ਪ੍ਰੋਗਰਾਮ ਦੀ ਪ੍ਰਧਾਨਗੀ ਰੁਚੀ ਸੰਜੀਵ ਮਲਹਨ ਨੇ ਕੀਤੀ, ਜਦਕਿ ਅਮਨਦੀਪ ਹਸਪਤਾਲ ਪਠਾਨਕੋਟ ਵਲੋਂ ਇਸ ਉਪਰਾਲੇ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ।

ਅਜੀਤ ਡੈਸਕ 22-11-2026
ਪਠਾਨਕੋਟ, 21 ਨਵੰਬਰ (ਸੁਮਿਤ)-ਗੌਰੀ ਸ਼ੰਕਰ ਸੇਵਾ ਸਮਿਤੀ (ਰਜਿ:) ਦੀ ਮਾਤਰ ਸ਼ਕਤੀ ਵਲੋਂ ਮਾਤਾ ਜਗਦੀਸ਼ ਕੌਰ ਨੂੰ ਸਮਰਪਿਤ ‘ਸਿਹਤਮੰਦ ਧੀਆਂ, ਖੁਸ਼ਹਾਲ ਭਾਰਤ’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ, ਪਠਾਨਕੋਟ ਵਿਖੇ ਔਰਤਾਂ ਦੀ ਸਿਹਤ ਅਤੇ ਇਸਤਰੀ ਰੋਗਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਇਸ ਪ੍ਰੋਗਰਾਮ ਦੀ ਪ੍ਰਧਾਨਗੀ ਰੁਚੀ ਸੰਜੀਵ ਮਲਹਨ ਨੇ ਕੀਤੀ, ਜਦਕਿ ਅਮਨਦੀਪ ਹਸਪਤਾਲ ਪਠਾਨਕੋਟ ਵਲੋਂ ਇਸ ਉਪਰਾਲੇ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ । ‘ਧੀਆਂ ਦੀ ਸੇਵਾ’ ਸਿਰਲੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸ਼ੋਰ ਉਮਰ ਦੀਆਂ ਲੜਕੀਆਂ ਅਤੇ ਨੌਜਵਾਨ ਧੀਆਂ ਨੂੰ ਇਸਤਰੀ ਰੋਗਾਂ ਅਤੇ ਸਿਹਤ ਸਬੰਧੀ ਸਹੀ ਜਾਣਕਾਰੀ ਪ੍ਰਦਾਨ ਕਰਨਾ ਸੀ । ਇਸ ਮੌਕੇ ਰੁਚੀ ਸੰਜੀਵ ਮਲਹਨ ਨੇ ਕਿਹਾ ਕਿ ਅੱਜ ਵੀ ਸਾਡੇ ਸਮਾਜ ਵਿਚ ਮਾਹਵਾਰੀ ਬਾਰੇ ਖੁੱਲ੍ਹ ਕੇ ਗੱਲਬਾਤ ਨਹੀਂ ਕੀਤੀ ਜਾਂਦੀ, ਜਿਸ ਕਾਰਨ ਲੜਕੀਆਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ ਅਤੇ ਕਈ ਵਾਰ ਉਹ ਇਨਫੈਕਸ਼ਨ ਸਮੇਤ ਹੋਰ ਸਿਹਤ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੀਆਂ ਹਨ । ਇਸ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਬੇਹੱਦ ਜ਼ਰੂਰੀ ਹਨ, ਤਾਂ ਜੋ ਧੀਆਂ ਬਿਨਾਂ ਕਿਸੇ ਝਿਜਕ ਦੇ ਆਪਣੇ ਸਰੀਰ ਨੂੰ ਸਮਝ ਸਕਣ ਅਤੇ ਆਪਣੀ ਸਿਹਤ ਦਾ ਸਹੀ ਢੰਗ ਨਾਲ ਧਿਆਨ ਰੱਖ ਸਕਣ । ਅੰਤ ਵਿਚ ਸਮਿਤੀ ਦੀ ਪ੍ਰਧਾਨ ਰੁਚੀ ਮਲਹਨ ਨੇ ਸਕੂਲ ਦੀ ਪ੍ਰਿੰਸੀਪਲ ਨੀਲਮ ਰਾਠੌਰ ਅਤੇ ਸਮੂਹ ਸਟਾਫ਼ ਨੂੰ ਸਨਮਾਨਿਤ ਕੀਤਾ ਅਤੇ ਸਾਰਿਆਂ ਦਾ ਧੰਨਵਾਦ ਕੀਤਾ । ਇਸ ਮੌਕੇ ਪ੍ਰਿੰਸੀਪਲ ਨੀਲਮ ਰਾਠੌਰ, ਮਿਸ ਆਰਤੀ, ਮਿਸ ਮੋਨਿਕਾ, ਮਿਸ ਜਸਵਿੰਦਰ, ਮਿਸ ਸਰਬਜੀਤ, ਮਿਸ ਰੀਮਾ ਸਮੇਤ ਹੋਰ ਅਧਿਆਪਕਾਵਾਂ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ’ਚ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਚੈੱਕ ਮਾਮਲਿਆਂ ਦੇ ਨਿਪਟਾਰੇ ਲਈ ਪਠਾਨਕੋਟ ਵਿਖੇ ਵਿਸ਼ੇਸ਼ ਲੋਕ ਅਦਾਲਤ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।