ਸੋਸ਼ਲ ਮੀਡੀਆ ਰਾਹੀਂ ਭਤੀਜਾ ਬਣ ਕੇ ਵਿਅਕਤੀ ਨਾਲ 3.50 ਲੱਖ ਰੁਪਏ ਦੀ ਠੱਗੀ
ਧਾ ਰੀਵਾਲ, 22 ਨਵੰਬਰ (ਸਵਰਨ ਸਿੰਘ)-ਇਕ ਨਾਮਾਲੂਮ ਵਿਅਕਤੀ ਵਲੋਂ ਵਟਸਅਪ ਕਾਲ ਰਾਹੀਂ ਆਪਣੇ ਆਪ ਨੂੰ ਭਤੀਜਾ ਦੱਸ ਕੇ 3 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਭਜਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਲੇਹਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 12 ਨਵੰਬਰ 2026 ਨੂੰ ਉਸ ਦੇ ਮੋਬਾਈਲ ਫ਼ੋਨ ’ਤੇ ਇਕ ਵਟਸਅਪ ਕਾਲ ਆਈ।
ਧਾ ਰੀਵਾਲ, 22 ਨਵੰਬਰ (ਸਵਰਨ ਸਿੰਘ)-ਇਕ ਨਾਮਾਲੂਮ ਵਿਅਕਤੀ ਵਲੋਂ ਵਟਸਅਪ ਕਾਲ ਰਾਹੀਂ ਆਪਣੇ ਆਪ ਨੂੰ ਭਤੀਜਾ ਦੱਸ ਕੇ 3 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਭਜਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਲੇਹਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 12 ਨਵੰਬਰ 2026 ਨੂੰ ਉਸ ਦੇ ਮੋਬਾਈਲ ਫ਼ੋਨ ’ਤੇ ਇਕ ਵਟਸਅਪ ਕਾਲ ਆਈ। ਕਾਲ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਉਸ ਦਾ ਭਤੀਜਾ ਦੱਸਿਆ ਅਤੇ ਕਿਹਾ ਕਿ ਉਹ ਬਹੁਤ ਗੰਭੀਰ ਹਾਲਤ ਵਿਚ ਹੈ, ਇਸ ਲਈ ਉਸ ਨੂੰ ਤੁਰੰਤ 3 ਲੱਖ 50 ਹਜ਼ਾਰ ਰੁਪਏ ਭੇਜੇ ਜਾਣ। ਸ਼ਿਕਾਇਤਕਰਤਾ ਅਨੁਸਾਰ ਉਹ ਨਾਮਾਲੂਮ ਵਿਅਕਤੀ ਦੀਆਂ ਗੱਲਾਂ ਵਿਚ ਆ ਗਿਆ ਤੇ ਉਸ ਨੇ ਆਪਣੇ ਸਟੇਟ ਬੈਂਕ ਆਫ਼ ਇੰਡੀਆ ਦੀ ਧਾਰੀਵਾਲ ਬ੍ਰਾਂਚ ਦੇ ਖਾਤੇ ਵਿਚੋਂ 3 ਲੱਖ 50 ਹਜ਼ਾਰ ਰੁਪਏ ਨਾਮਾਲੂਮ ਵਿਅਕਤੀ ਦੇ ਖਾਤੇ ਵਿਚ ਟਰਾਂਸਫਰ ਕਰ ਦਿੱਤੇ। ਇਸ ਤਰ੍ਹਾਂ ਉਕਤ ਵਿਅਕਤੀ ਨੇ ਭਤੀਜਾ ਬਣ ਕੇ ਉਸ ਨਾਲ 3 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।