ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਗੂ ਮਾਸਟਰ ਕੁਲਵੰਤ ਸਿੰਘ ਧਾਲੀਵਾਲ ਤੇ ਸਾਥੀ ਗੱਲਬਾਤ ਕਰਦੇ ਹੋਏ। 2027 ਦੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ:- ਮਾਸਟਰ ਧਾਲੀਵਾਲ
ਘੁਮਾਣ, 22 ਨਵੰਬਰ (ਬੰਮਰਾਹ) -ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਆਮ ਆਦਮੀ ਪਾਰਟੀ ਦੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਕੁਲਵੰਤ ਸਿੰਘ ਧਾਲੀਵਾਲ ਵਲੋਂ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਅਜੀਤ ਡੈਸਕ
23-11-2026