ਸ਼ੇਰੇ ਬੱਬਰ ਪੰਜਾਬ ਕ੍ਰਿਸਚਨ ਸੇਵਾ ਫ਼ਰੰਟ ਵਲੋਂ ਪ੍ਰੈਸ ਕਾਨਫਰੰਸ
ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਸ਼ੇਰੇ ਬੱਬਰ ਪੰਜਾਬ ਕ੍ਰਿਸਚਨ ਸੇਵਾ ਫ਼ਰੰਟ ਵਲੋਂ ਅੱਜ ਗੁਰਦਾਸਪੁਰ ਵਿਖੇ ਪੰਜਾਬ ਦੇ ਮਸੀਹ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ । ਇਸ ਦੌਰਾਨ ਜਥੇਬੰਦੀ ਦੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਪੰਜਾਬ ਸਰਕਾਰ ’ਤੇ ਮਸੀਹ ਭਾਈਚਾਰੇ ਨਾਲ ਵਿਤਕਰਾ ਕਰਨ ਤੇ ਉਸ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਦੇ ਗੰਭੀਰ ਦੋਸ਼ ਲਗਾਏ।
ਅਜੀਤ ਡੈਸਕ
23-11-2026