ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਕਾਰਜਕਾਰੀ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ
ਧਾਰੀਵਾਲ, 22 ਨਵੰਬਰ (ਲਖਬੀਰ ਸਿੰਘ ਖੁੰਡਾ)-ਹਲਕਾ ਬਟਾਲਾ ਤੋਂ ਧਾਰਿਮਕ ਨੁਮਾਇੰਦਗੀ ਕਰ ਰਹੇ ਧਾਰਿਮਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਬਣਨ ਉਪਰੰਤ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਰਜਕਾਰੀ ਮੈਂਬਰ ਬਣ ਕੇ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕਰਦਿਆਂ ਲੱਡੂ ਨਾਲ ਮੂੰਹ ਮਿੱਠਾ ਕਰਵਾ ਕੇ ਤਹਿ ਦਿਲੋਂ ਵਧਾਈ ਦਿੱਤੀ।
ਧਾਰੀਵਾਲ, 22 ਨਵੰਬਰ (ਲਖਬੀਰ ਸਿੰਘ ਖੁੰਡਾ)-ਹਲਕਾ ਬਟਾਲਾ ਤੋਂ ਧਾਰਿਮਕ ਨੁਮਾਇੰਦਗੀ ਕਰ ਰਹੇ ਧਾਰਿਮਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਬਣਨ ਉਪਰੰਤ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਰਜਕਾਰੀ ਮੈਂਬਰ ਬਣ ਕੇ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕਰਦਿਆਂ ਲੱਡੂ ਨਾਲ ਮੂੰਹ ਮਿੱਠਾ ਕਰਵਾ ਕੇ ਤਹਿ ਦਿਲੋਂ ਵਧਾਈ ਦਿੱਤੀ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਿ ਉਨ੍ਹਾਂ ਨੂੰ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਸਿਫਾਰਸ਼ ਨਾਲ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਾਰਜਕਾਰੀ ਮੈਂਬਰ ਸ਼੍ਰੋਮਣੀ ਕਮੇਟੀ ਬਣਾ ਕੇ ਸੇਵਾ ਸੌਂਪੀ ਗਈ ਹੈ। ਜਥੇਦਾਰ ਗੋਰਾ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ, ਪਰਮਵੀਰ ਸਿੰਘ ਲਾਡੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸ: ਜਗਦੀਸ਼ ਸਿੰਘ ਬੁੱਟਰ ਇੰਚਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ, ਸਤਨਾਮ ਸਿੰਘ ਗੋਸਲ ਮੈਨੇਜਰ, ਸਵਰਨ ਸਿੰਘ ਥਾਣੇਦਾਰ, ਦਿਲਬਾਗ ਸਿੰਘ ਗੁਰਦਾਸ ਨੰਗਲ, ਸਿਮਰਤਪਾਲ ਸਿੰਘ ਭਾਟੀਆ ਆਦਿ ਆਗੂ ਹਾਜ਼ਰ ਸਨ।