ਪਿੰਡ ਕੋਟ ਬਖਤਾ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕੀਤੀ ਮੀਟਿੰਗ ਪਾਰਟੀ ਦੀ ਮਜ਼ਬੂਤੀ ਅਤੇ 2027 ਦੀਆਂ ਚੋਣਾਂ ਸੰਬੰਧੀ ਕੀਤੀਆਂ ਵਿਚਾਰਾਂ
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਟ ਬਖਤਾ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ: ਦੇਸ ਰਾਜ ਸਿੰਘ ਧੁੱਗਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰਾਂ ਕੀਤੀਆਂ ਗਈਆਂ।
ਅਜੀਤ ਡੈਸਕ
24-11-2026