ਰਾਜਪੂਤ ਕਲਿਆਣ ਬੋਰਡ ਦੀ ਮੀਟਿੰਗ ’ਚ ਸਮੱਸਿਆਵਾਂ ’ਤੇ ਕੀਤਾ ਵਿਚਾਰ ਵਟਾਂਦਰਾ
ਸ਼ਾਹਪੁਰ ਕੰਢੀ, 23 ਨਵੰਬਰ (ਰਣਜੀਤ ਸਿੰਘ)- ਰਾਜਪੂਤ ਕਲਿਆਣ ਬੋਰਡ ਵਿਧਾਨ ਸਭਾ ਹਲਕਾ ਸੁਜਾਨਪੁਰ ਦੀ ਮੀਟਿੰਗ ਪੰਜਾਬ ਸਟੇਟ ਰਾਜਪੂਤ ਕਲਿਆਣ ਬੋਰਡ ਦੇ ਹਲਕਾ ਪ੍ਰਧਾਨ ਸਿਕੰਦਰ ਸਿੰਘ ਪਠਾਨੀਆ ਦੀ ਪ੍ਰਧਾਨਗੀ ਹੇਠ ਕੇਸ਼ਵ ਹਾਲ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਹੋਈ ਜਿਸ ਵਿਚ ਪੰਜਾਬ ਸਟੇਟ ਕਲਿਆਣ ਬੋਰਡ ਦੇ ਸੂਬਾ ਚੇਅਰਮੈਨ ਡਾ: ਸਵਰਨ ਸਲਾਰੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਰਾਜਪੂਤ ਬਰਾਦਰੀ ਦੀਆਂ ਮੰਗਾਂ ਤੇ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
24-11-2026