23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਧਾਰਮਿਕ ਸਮਾਗਮ ’ਚ ਕੀਤੀ ਸ਼ਿਰਕਤ

ਪਠਾਨਕੋਟ, 23 ਨਵੰਬਰ (ਸੰਧੂ/ਵਿਨੋਦ)- ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ 22 ਤੋਂ 24 ਨਵੰਬਰ ਤੱਕ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 24-11-2026
ਪਠਾਨਕੋਟ, 23 ਨਵੰਬਰ (ਸੰਧੂ/ਵਿਨੋਦ)- ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ 22 ਤੋਂ 24 ਨਵੰਬਰ ਤੱਕ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਧੀਰੇਂਦਰ ਸ਼ਾਸਤਰੀ ਵਲੋਂ ਕੀਤੀ ਜਾ ਰਹੀ ਕਥਾ ਵਿਚ ਸ਼ਿਰਕਤ ਕੀਤੀ ਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਉਪ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਪਠਾਨਕੋਟ ਦੇ ਇੰਚਾਰਜ ਰੋਹਿਤ ਸਿਆਲ, ਸਨਾਤਨ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਮੌਜੂਦ ਸਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਧਰਮ ਤੇ ਅਧਿਆਤਮਿਕ ਵਿਰਸੇ ਨਾਲ ਜੋੜਨ ਦਾ ਮਹੱਤਵਪੂਰਨ ਮੌਕਾ ਪ੍ਰਦਾਨ ਕਰਦੇ ਹਨ।
ਪਿਛਲੀ ਖ਼ਬਰ ਅਮਿਤ ਵਿਜ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ 27 ਨਵੰਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਤੇ ਚੱਕਾ ਜਾਮ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।