24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਭੁੱਲੇਚੱਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ, 24 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਪਿੰਡ ਭੁੱਲੇਚੱਕ ਵਿਖੇ ਯੂਨੀਅਨ ਆਗੂ ਸੁਨਿਰਮਲ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਜਿਸ ਵਿਚ ਦਿਹਾਤੀ ਖੇਤਰ ਦੀਆਂ ਹੈਲਪਰਾਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।

ਅਜੀਤ ਡੈਸਕ 25-11-2026
ਗੁਰਦਾਸਪੁਰ, 24 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਪਿੰਡ ਭੁੱਲੇਚੱਕ ਵਿਖੇ ਯੂਨੀਅਨ ਆਗੂ ਸੁਨਿਰਮਲ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਜਿਸ ਵਿਚ ਦਿਹਾਤੀ ਖੇਤਰ ਦੀਆਂ ਹੈਲਪਰਾਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਯੂਨੀਅਨ ਆਗੂ ਸੁਨਿਰਮਲ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਆਪਣੇ ਕਾਰਜਕਾਲ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣਭੱਤਾ ਦੁਗਣਾ ਕੀਤਾ ਜਾਵੇਗਾ। ਪਰ ਸਰਕਾਰ ਵਾਅਦਾ ਕਰਕੇ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਬੱਚਿਆਂ ਦੇ ਪੋਸ਼ਣ, ਮੁੱਢਲੀ ਸਿੱਖਿਆ ਅਤੇ ਮਾਵਾਂ ਦੀ ਸਿਹਤ ਸੰਭਾਲ ਵਰਗੀਆਂ ਅਹਿਮ ਜਿੰਮੇਵਾਰੀਆਂ ਨਿਭਾਅ ਰਹੀਆਂ ਹਨ, ਫਿਰ ਵੀ ਪੰਜਾਬ ਸਰਕਾਰ ਉਨ੍ਹਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾਂ ਮੰਗਾਂ ਮੰਨੀਆਂ ਜਾਣ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਅਮਰਜੀਤ ਕੌਰ, ਕੁਲਜੀਤ ਕੌਰ, ਬਲਜਿੰਦਰ ਕੌਰ, ਮਨਜੀਤ ਕੌਰ, ਦਲਬੀਰ ਕੌਰ, ਪੂਜਾ ਦੇਵੀ, ਸਤਿਆ ਦੇਵੀ, ਆਸ਼ਾ ਰਾਣੀ, ਸ਼ਰਨਜੀਤ ਕੌਰ, ਨਿਸ਼ਾ ਦੇਵੀ, ਮਧੂ ਦੇਵੀ ਤੋਂ ਇਲਾਵਾ ਹੋਰ ਵਰਕਰਾਂ ਤੇ ਹੈਲਪਰਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੋਵੇਂ ਪਾਰਟੀਆਂ ਲਈ ਵਰਦਾਨ ਸਾਬਤ ਹੋਵੇਗਾ-ਕਮਲਜੀਤ ਚਾਵਲਾ ਅਗਲੀ ਖ਼ਬਰ ਪਿੰਡ ਕੰਧਾਲਾ ਜੱਟਾ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।