25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਲੋੜਵੰਦਾਂ ਨੂੰ ਗਰਮ ਕੰਬਲ ਅਤੇ ਸ਼ਾਲ ਵੰਡੇਗੀ ਲੋਕ ਸੇਵਾ ਸਮਿਤੀ- ਡਾ. ਸੋਨੂੰ ਸ਼ਰਮਾ

ਦੀਨਾਨਗਰ, 24 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਲੋਕ ਸੇਵਾ ਸੰਮਤੀ ਰਜਿ. ਦੀਨਾਨਗਰ ਵਲੋਂ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਲੋੜਵੰਦ ਪਰਿਵਾਰਾਂ ਅਤੇ ਬੇਸਹਾਰਾ ਲੋਕਾਂ ਨੂੰ ਮਦਦ ਪਹੁੰਚਾਉਣ ਲਈ ਦਸਬੰਰ ਮਹੀਨੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਲੋੜਵੰਦਾਂ ਨੂੰ ਗਰਮ ਕੰਬਲ, ਗਰਮ ਸ਼ਾਲ, ਰਾਸ਼ਨ ਅਤੇ ਯੋਗ ਪਰਿਵਾਰਾਂ ਨੂੰ ਪੈਨਸ਼ਨ ਵੀ ਦਿੱਤੀ ਜਾਵੇਗੀ।

ਜਾਣਕਾਰੀ ਦਿੰਦੇ ਹੋਏ ਡਾ. ਸੋਨੂੰ ਸ਼ਰਮਾ। 25-11-2026
ਦੀਨਾਨਗਰ, 24 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਲੋਕ ਸੇਵਾ ਸੰਮਤੀ ਰਜਿ. ਦੀਨਾਨਗਰ ਵਲੋਂ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਲੋੜਵੰਦ ਪਰਿਵਾਰਾਂ ਅਤੇ ਬੇਸਹਾਰਾ ਲੋਕਾਂ ਨੂੰ ਮਦਦ ਪਹੁੰਚਾਉਣ ਲਈ ਦਸਬੰਰ ਮਹੀਨੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਲੋੜਵੰਦਾਂ ਨੂੰ ਗਰਮ ਕੰਬਲ, ਗਰਮ ਸ਼ਾਲ, ਰਾਸ਼ਨ ਅਤੇ ਯੋਗ ਪਰਿਵਾਰਾਂ ਨੂੰ ਪੈਨਸ਼ਨ ਵੀ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਸੇਵਾ ਸਮਿਤੀ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਡਾ: ਸੋਨੂੰ ਸ਼ਰਮਾ ਨੇ ਦੱਸਿਆ ਕਿ ਸਮਿਤੀ ਦਾ ਮੁੱਖ ਮਕਸਦ ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਹੈ। ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਸੰਮਤੀ ਦੇ ਦਫ਼ਤਰ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਹਰੇਕ ਲੋੜਵੰਦ ਤੱਕ ਮਦਦ ਪਹੁੰਚਾਈ ਜਾ ਸਕੇ। ਡਾ: ਸੋਨੂੰ ਸ਼ਰਮਾ ਨੇ ਦੱਸਿਆ ਕਿ ਉਹ ਪਿਛਲੇ 25 ਸਾਲਾ ਤੋਂ ਵੱਧ ਸਮੇਂ ਤੋਂ ਉਹ ਨਿਸ਼ਕਾਮ ਭਾਵਨਾ ਨਾਲ ਮਾਨਵਤਾ ਦੀ ਸੇਵਾ ਕਰ ਰਹੇ ਹਨ ਅਤੇ ਸਮਿਤੀ ਵਲੋਂ ਹਰ ਮਹੀਨੇ ਵਿਧਵਾ ਔਰਤਾਂ ਨੂੰ ਪੈਨਸ਼ਨ ਅਤੇ ਕਰੀਬ 100 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ। ਇਸ ਦੇ ਇਲਾਵਾ ਹੋਰ ਕਈ ਤਰ੍ਹਾਂ ਦੇ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ, ਜੋ ਆਉਂਦੇ ਸਮੇਂ ਵਿਚ ਵੀ ਨਿਰੰਤਰ ਜਾਰੀ ਰਹਿਣਗੇ।
ਪਿਛਲੀ ਖ਼ਬਰ ਸਰਕਾਰੀ ਖਰੀਦ ਅਤੇ ਲਿਫਟਿੰਗ ਬੰਦ ਦੀ ਸਮੱਸਿਆ ਨੂੰ ਲੈ ਕੇ ਆੜਤੀਆਂ ਨੇ ਡੀ.ਸੀ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।