25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਭਾਜਪਾ-ਅਕਾਲੀ ਦਲ ਦਾ ਗੱਠਜੋੜ ਅਹਿਮ ਕਦਮ-ਰਾਕੇਸ਼ ਸ਼ਰਮਾ

ਪਠਾਨਕੋਟ, 24 ਨਵੰਬਰ (ਸੁਮਿਤ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੇ ਐਲਾਨ ’ਤੇ ਭਾਜਪਾ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਪੰਜਾਬ ਦੇ ਵਿਕਾਸ, ਸੁਸ਼ਾਸਨ, ਸ਼ਾਂਤੀ ਅਤੇ ਖੁਸ਼ਹਾਲੀ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਕਰਾਰ ਦਿੱਤਾ । ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਇਆ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਇਕ ਅਹਿਮ ਘਟਨਾਕ੍ਰਮ ਹੈ ।

ਅਜੀਤ ਡੈਸਕ 25-11-2026
ਪਠਾਨਕੋਟ, 24 ਨਵੰਬਰ (ਸੁਮਿਤ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੇ ਐਲਾਨ ’ਤੇ ਭਾਜਪਾ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਪੰਜਾਬ ਦੇ ਵਿਕਾਸ, ਸੁਸ਼ਾਸਨ, ਸ਼ਾਂਤੀ ਅਤੇ ਖੁਸ਼ਹਾਲੀ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਕਰਾਰ ਦਿੱਤਾ । ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਇਆ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਇਕ ਅਹਿਮ ਘਟਨਾਕ੍ਰਮ ਹੈ । ਰਾਕੇਸ਼ ਸ਼ਰਮਾ ਨੇ ਵਿਸ਼ਵਾਸ ਜਤਾਇਆ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਹ ਗੱਠਜੋੜ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਨਵੀਂ ਸਿਆਸੀ ਦਿਸ਼ਾ ਪ੍ਰਦਾਨ ਕਰੇਗਾ । ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਦੇ ਲੋਕਾਂ ਦੇ ਵਿਸ਼ਵਾਸ ਅਤੇ ਸੂਬੇ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਵਿਕਾਸ, ਸੁਸ਼ਾਸਨ, ਸ਼ਾਂਤੀ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨਗੀਆਂ ।
ਪਿਛਲੀ ਖ਼ਬਰ ਮਨਰੇਗਾ ਫੰਡ ਜਾਰੀ ਨਾ ਹੋਣ ’ਤੇ ਧਾਰ ਬਲਾਕ ਦੇ ਸਰਪੰਚਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਬਾਹਰ ਵਿਸ਼ਾਲ ਧਰਨਾ ਅਗਲੀ ਖ਼ਬਰ ਹਾਈਵੇ ਬਣਨ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਦੇ ਸਰਕਾਰੀ ਰਾਹ ਹੋਏ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।