25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਨਰੇਗਾ ਫੰਡ ਜਾਰੀ ਨਾ ਹੋਣ ’ਤੇ ਧਾਰ ਬਲਾਕ ਦੇ ਸਰਪੰਚਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਬਾਹਰ ਵਿਸ਼ਾਲ ਧਰਨਾ

ਧਾਰਕਲਾਂ, 24 ਨਵੰਬਰ (ਨਰੇਸ਼ ਪਠਾਨੀਆ)-ਧਾਰ ਬਲਾਕ ਸਰਪੰਚ ਯੂਨੀਅਨ ਵਲੋਂ ਮਨਰੇਗਾ ਦੇ ਫੰਡ ਜਾਰੀ ਨਾ ਹੋਣ ਅਤੇ ਹੋਰ ਲੰਬਿਤ ਮੰਗਾਂ ਨੂੰ ਲੈ ਕੇ ਬੀ. ਡੀ.

ਅਜੀਤ ਡੈਸਕ 25-11-2026
ਧਾਰਕਲਾਂ, 24 ਨਵੰਬਰ (ਨਰੇਸ਼ ਪਠਾਨੀਆ)-ਧਾਰ ਬਲਾਕ ਸਰਪੰਚ ਯੂਨੀਅਨ ਵਲੋਂ ਮਨਰੇਗਾ ਦੇ ਫੰਡ ਜਾਰੀ ਨਾ ਹੋਣ ਅਤੇ ਹੋਰ ਲੰਬਿਤ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫਤਰ ਧਾਰਕਲਾਂ ਦੇ ਬਾਹਰ ਯੂਨੀਅਨ ਦੇ ਪ੍ਰਧਾਨ ਠਾਕੁਰ ਦੀਪਕ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ । ਇਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ । ਇਸ ਮੌਕੇ ਯੂਨੀਅਨ ਦੇ ਪ੍ਰਧਾਨ ਠਾਕੁਰ ਦੀਪਕ ਸਿੰਘ ਅਤੇ ਹੋਰ ਅਹੁਦੇਦਾਰਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਮਨਰੇਗਾ ਤਹਿਤ ਵਿਕਾਸ ਕਾਰਜਾਂ ਲਈ ਫੰਡ ਜਾਰੀ ਨਾ ਹੋਣ ਕਰਕੇ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ । ਪੰਚਾਇਤਾਂ ਵਲੋਂ ਪਹਿਲਾਂ ਕਰਵਾਏ ਕੰਮਾਂ ਦੀ ਅਦਾਇਗੀ ਨਾ ਹੋਣ ਕਾਰਨ ਦੁਕਾਨਦਾਰਾਂ ਵਲੋਂ ਵੀ ਆਪਣੇ ਬਕਾਇਆ ਪੈਸਿਆਂ ਦੀ ਮੰਗ ਸਰਪੰਚਾਂ ਕੋਲੋਂ ਕੀਤੀ ਜਾ ਰਹੀ ਹੈ । ਜਿਸ ਕਾਰਨ ਸਰਪੰਚਾਂ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸੈਨੀਟੇਸ਼ਨ ਅਤੇ ਸਫਾਈ ਦੇ ਫੰਡ ਨਾ ਜਾਰੀ ਹੋਣ ਕਾਰਨ ਪਿੰਡਾਂ ਦੇ ਸਫਾਈ ਪ੍ਰਬੰਧ ਪ੍ਰਭਾਵਿਤ ਹੋ ਰਹੇ ਹਨ । ਪਿੰਡ ਵਾਸੀ ਸਫਾਈ ਦੀ ਸਮੱਸਿਆ ਨੂੰ ਲੈ ਕੇ ਪਿੰਡਾਂ ਦੇ ਸਰਪੰਚਾਂ ਕੋਲ ਆਪਣੀ ਨਾਰਾਜ਼ਗੀ ਜ਼ਾਹਿਰ ਰਹੇ ਹਨ । ਉਨ੍ਹਾਂ ਸਰਕਾਰ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਵਾਰ-ਵਾਰ ਭਰੋਸੇ ਦੇਣ ਉਪਰੰਤ ਵੀ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਨਹੀਂ ਕੀਤੇ ਜਾ ਰਹੇ । ਸਰਪੰਚ ਯੂਨੀਅਨ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਕ ਹਫਤੇ ਦੇ ਅੰਦਰ ਸੈਨੀਟੇਸ਼ਨ, ਸਫਾਈ, ਮਨਰੇਗਾ ਦੇ ਬਕਾਇਆ ਫੰਡ ਅਤੇ ਹੋਰ ਵਿਕਾਸ ਕਾਰਜਾਂ ਲਈ ਰਾਸ਼ੀ ਨਾ ਜਾਰੀ ਕੀਤੀ ਤਾਂ ਉਹ ਬੀ.ਡੀ.ਪੀ.ਓ. ਦਫਤਰ ਧਾਰਕਲਾਂ ਦੇ ਬਾਹਰ ਭੁੱਖ ਹੜਤਾਲ ֹ’ ਤੇ ਬੈਠਣ ਲਈ ਮਜ਼ਬੂਰ ਹੋਣਗੇ । ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ । ਇਸ ਸਬੰਧੀ ਬੀ.ਡੀ.ਪੀ.ਓ. ਧਾਰਕਲਾਂ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮਨਰੇਗਾ ਦੇ ਫੰਡ ਕੇਂਦਰ ਸਰਕਾਰ ਵਲੋਂ ਜਾਰੀ ਨਹੀਂ ਕੀਤੇ ਗਏ ਹਨ । ਇਸ ਸਬੰਧੀ ਉਨ੍ਹਾਂ ਦੇ ਵਿਭਾਗ ਵਲੋਂ ਕਈ ਵਾਰ ਪੱਤਰ ਵਿਹਾਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਜਾ ਚੁੱਕਾ ਹੈ ।
ਪਿਛਲੀ ਖ਼ਬਰ ਖੇਡ ਮੈਦਾਨ ਦੀ ਮੰਗ ਪੂਰੀ ਹੋਣ ਦੀ ਉਮੀਦ ’ਤੇ ਲੱਗ ਰਿਹਾ ਅੜਿੱਕਾ ਅਗਲੀ ਖ਼ਬਰ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਭਾਜਪਾ-ਅਕਾਲੀ ਦਲ ਦਾ ਗੱਠਜੋੜ ਅਹਿਮ ਕਦਮ-ਰਾਕੇਸ਼ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।