ਪੂਰਨਮਾਸ਼ੀ ਦੇ ਦਿਹਾੜੇ ਮੌਕੇ ਸ੍ਰੀ ਪਰਮਧਾਮ ਹੀਰਾ ਆਸ਼ਰਮ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਏ
ਸ਼ਾਹਪੁਰ ਕੰਢੀ, 24 ਨਵੰਬਰ (ਰਣਜੀਤ ਸਿੰਘ)-ਪੂਰਨਮਾਸ਼ੀ ਦੇ ਦਿਹਾੜੇ ਮੌਕੇ ਸ੍ਰੀ ਪਰਮਧਾਮ ਹੀਰਾ ਆਸ਼ਰਮ ਸ਼ਾਹਪੁਰ ਕੰਢੀ ਵਿਖੇ ਮਹਾਂਮੰਡਲੇਸ਼ਵਰ 1008 ਸਵਾਮੀ ਦਿਵਿਆ ਨੰਦ ਦੀ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਮੌਕੇ ਸਵੇਰ ਤੋਂ ਹੀ ਆਸ਼ਰਮ ਵਿਖੇ ਵੱਡੀ ਗਿਣਤੀ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਤੋਂ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ।
ਅਜੀਤ ਡੈਸਕ
25-11-2026