24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ-ਕੁਲਦੀਪ ਸਿੰਘ ਬਲਸੂਆ

ਪਠਾਨਕੋਟ, 24 ਨਵੰਬਰ (ਸੁਮਿਤ)-ਸ਼੍ਰੋਮਣੀ ਅਕਾਲੀ ਦਲ ਦੇ ਐਸ. ਓ.

ਅਜੀਤ ਡੈਸਕ 25-11-2026
ਪਠਾਨਕੋਟ, 24 ਨਵੰਬਰ (ਸੁਮਿਤ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਓ.ਆਈ. ਵਿੰਗ (ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ) ਦੇ ਜਨਰਲ ਸਕੱਤਰ ਕੁਲਦੀਪ ਸਿੰਘ ਬਲਸੂਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਸਮੂਹ ਦੇਸ਼ ਵਾਸੀਆਂ ਅਤੇ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਨੂੰ ਦਿਲੋਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਮੁੱਚਾ ਜੀਵਨ ਮਨੁੱਖਤਾ, ਪਿਆਰ, ਬਰਾਬਰਤਾ ਅਤੇ ਭਾਈਚਾਰੇ ਦਾ ਅਦੁੱਤੀ ਸੰਦੇਸ਼ ਦਿੰਦਾ ਹੈ । ਆਪਣੀ ਪਵਿੱਤਰ ਬਾਣੀ ਅਤੇ ਮਹਾਨ ਉਪਦੇਸ਼ਾਂ ਰਾਹੀਂ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਪ੍ਰਭੂ ਭਗਤੀ, ਅਧਿਆਤਮਿਕ ਜਾਗ੍ਰਿਤੀ , ਆਪਸੀ ਸਹਿਯੋਗ, ਵੰਡ ਛੱਕਣ ਅਤੇ ਨਿਸ਼ਕਾਮ ਸੇਵਾ ਦਾ ਮਾਰਗ ਦਿਖਾਇਆ । ਕੁਲਦੀਪ ਸਿੰਘ ਬਲਸੂਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਅਤੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਨੇਕ ਕਰਮ ਕਰਨ ਅਤੇ ਸਮੂਹ ਮਨੁੱਖਾਂ ਨੂੰ ਇਕ ਸਮਾਨ ਨਜ਼ਰ ਨਾਲ ਦੇਖਣ ਦੀ ਪ੍ਰੇਰਨਾ ਦਿੱਤੀ । ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਵਿਚ ਸੇਵਾ, ਸੱਚਾਈ, ਨਿਮਰਤਾ ਅਤੇ ਆਪਸੀ ਸਾਂਝ ਵਰਗੇ ਗੁਣਾਂ ਨੂੰ ਅਪਣਾਈਏ । ਇਹੀ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਅਤੇ ਸਤਿਕਾਰ ਹੋਵੇਗਾ ।
ਪਿਛਲੀ ਖ਼ਬਰ ਮਾਤਾ ਕਰਤਾਰ ਕੌਰ ਚੈਰੀਟੇਬਲ ਟਰੱਸਟ ਵਲੋਂ ਗੁਰਮਤਿ ਸਮਾਗਮ ਅਤੇ ਲੜਕੀਆਂ ਦੇ ਕਰਵਾਏ ਗਏ ਆਨੰਦ ਕਾਰਜ ਅਗਲੀ ਖ਼ਬਰ ਬਹੂਆ ’ਚ ਡਾ. ਸੁੱਖੀ ਗੱਲਬਾਤ ਕਰਦੇ ਹੋਏ ਨਾਲ ਸਾਬਕਾ ਸਰਪੰਚ ਗੁਰਦਿਆਲ ਸਿੰਘ ਅਤੇ ਹੋਰ। ਵਿਧਾਇਕ ਡਾ. ਸੁੱਖੀ ਵਲੋਂ ਬਹੂਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।