24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਾਤਾ ਕਰਤਾਰ ਕੌਰ ਚੈਰੀਟੇਬਲ ਟਰੱਸਟ ਵਲੋਂ ਗੁਰਮਤਿ ਸਮਾਗਮ ਅਤੇ ਲੜਕੀਆਂ ਦੇ ਕਰਵਾਏ ਗਏ ਆਨੰਦ ਕਾਰਜ

ਸੁਜਾਨਪੁਰ, 24 ਨਵੰਬਰ (ਜਗਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਮਤਿ ਸਮਾਗਮ ਅਤੇ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਮਾਤਾ ਕਰਤਾਰ ਕੌਰ ਚੈਰੀਟੇਬਲ ਟਰਸਟ ਵਲੋਂ ਟਰੱਸਟ ਦੇ ਚੇਅਰਮੈਨ ਬਾਬਾ ਬਲਵੀਰ ਸਿੰਘ ਭਨਵਾਲ ਦੀ ਦੇਖਰੇਖ ਹੇਠ ਸਰਬੱਤ ਦਾ ਭਲਾ ਟਰੱਸਟ, ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ, ਸੰਧੂ ਪੈਕੇਜਿੰਗ ਇੰਡਸਟਰੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵੱਡਾ ਭਲਵਾਲ ਵਿਖੇ ਕਰਵਾਏ ਗਏ । ਜਿਸ ਵਿਚ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ, ਸਕੂਲ ਦੇ ਚੇਅਰਮੈਨ ਅਵਤਾਰ ਸਿੰਘ ਕੋਹਾਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਖਸ਼ੀਸ਼ ਸਿੰਘ ਮੋਨਾ, ਰਾਜ ਕੁਮਾਰ ਗੁਪਤਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ।

ਅਜੀਤ ਡੈਸਕ 25-11-2026
ਸੁਜਾਨਪੁਰ, 24 ਨਵੰਬਰ (ਜਗਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਮਤਿ ਸਮਾਗਮ ਅਤੇ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਮਾਤਾ ਕਰਤਾਰ ਕੌਰ ਚੈਰੀਟੇਬਲ ਟਰਸਟ ਵਲੋਂ ਟਰੱਸਟ ਦੇ ਚੇਅਰਮੈਨ ਬਾਬਾ ਬਲਵੀਰ ਸਿੰਘ ਭਨਵਾਲ ਦੀ ਦੇਖਰੇਖ ਹੇਠ ਸਰਬੱਤ ਦਾ ਭਲਾ ਟਰੱਸਟ, ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ, ਸੰਧੂ ਪੈਕੇਜਿੰਗ ਇੰਡਸਟਰੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵੱਡਾ ਭਲਵਾਲ ਵਿਖੇ ਕਰਵਾਏ ਗਏ । ਜਿਸ ਵਿਚ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ, ਸਕੂਲ ਦੇ ਚੇਅਰਮੈਨ ਅਵਤਾਰ ਸਿੰਘ ਕੋਹਾਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਖਸ਼ੀਸ਼ ਸਿੰਘ ਮੋਨਾ, ਰਾਜ ਕੁਮਾਰ ਗੁਪਤਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਓਂਕਾਰ ਸਿੰਘ ਅਤੇ ਜੋਗਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ । ਭਾਈ ਓਂਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ । ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ । ਟਰੱਸਟ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਟਰੱਸਟ ਹਰ ਸਾਲ ਸਾਰਿਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਉਂਦਾ ਹੈ ਅਤੇ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਉਂਦਾ ਹੈ । ਟਰੱਸਟ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਹਰ ਵੇਲੇ ਤਿਆਰ ਰਹਿੰਦਾ ਹੈ । ਇਸ ਮੌਕੇ ਡਾ: ਸੁਖਦੇਵ ਸਿੰਘ ਬੱਲਾ, ਮਲਕੀਤ ਸਿੰਘ ਸੰਧੂ, ਮਨਜੀਤ ਸਿੰਘ ਰਾਣੀਪੁਰ, ਜਸਵੰਤ ਸਿੰਘ, ਸਤਨਾਮ ਸਿੰਘ ਰਾਣੀਪੁਰ, ਜਸਵਿੰਦਰ ਸਿੰਘ ਬੜੋਈ, ਜਤਿੰਦਰ ਸਿੰਘ ਸੰਧੂ, ਮੁਕੇਸ਼ ਕੁਮਾਰ ਲਵਲੀ, ਗਿਆਨ ਸਿੰਘ, ਸੁਖਦੇਵ ਸਿੰਘ ਢਡਵਾਲ, ਸੁਲੱਖਣ ਸਿੰਘ, ਕੁਲਦੀਪ ਸਿੰਘ ਸੰਧੂ, ਰਮੇਸ਼ ਸਿੰਘ ਅਤੇ ਦਿਲਾਵਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪੀ.ਡਬਲਯੂ.ਐਸ. ਅਰਲੀ ਈਅਰਜ਼ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ-ਕੁਲਦੀਪ ਸਿੰਘ ਬਲਸੂਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।