ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਪਠਾਨਕੋਟ, 24 ਨਵੰਬਰ (ਸੰਧੂ)-ਅੱਜ ਪਹਿਲੀ ਪਾਤਸ਼ਾਹੀ ਜਗਤਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ । ਜਿਸ ਵਿਚ ਭਾਈ ਨਵਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ, ਇਸਤਰੀ ਸਤਿਸੰਗ ਸਭਾ ਦੇ ਜਥੇ, ਭਾਈ ਅਵਤਾਰ ਸਿੰਘ ਜਲੰਧਰ ਵਾਲਿਆਂ ਦਾ ਰਾਗੀ ਜਥਾ, ਭਾਈ ਗੁਰਕਰਨ ਸਿੰਘ ਕਠੂਆ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ।
ਗ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਭਾਈ ਨਵਪ੍ਰੀਤ ਸਿੰਘ ਦਾ ਰਾਗੀ ਜਥਾ ਅਤੇ ਹਾਜ਼ਰ ਸੰਗਤਾਂ । ਤਸਵੀਰਾਂ: ਸੰਧੂ
25-11-2026
ਪਠਾਨਕੋਟ, 24 ਨਵੰਬਰ (ਸੰਧੂ)-ਅੱਜ ਪਹਿਲੀ ਪਾਤਸ਼ਾਹੀ ਜਗਤਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ । ਜਿਸ ਵਿਚ ਭਾਈ ਨਵਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ, ਇਸਤਰੀ ਸਤਿਸੰਗ ਸਭਾ ਦੇ ਜਥੇ, ਭਾਈ ਅਵਤਾਰ ਸਿੰਘ ਜਲੰਧਰ ਵਾਲਿਆਂ ਦਾ ਰਾਗੀ ਜਥਾ, ਭਾਈ ਗੁਰਕਰਨ ਸਿੰਘ ਕਠੂਆ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਅਮਨਦੀਪ ਹਸਪਤਾਲ ਪਠਾਨਕੋਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ । ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਗੁਰਪੁਰਬ ਸਬੰਧੀ ਕਰਵਾਏ ਗਏ ਪ੍ਰਭਾਤਫੇਰੀਆਂ, ਨਗਰ ਕੀਰਤਨ ਤੇ ਹੋਰ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਸਹਿਯੋਗ ਦੇਣ ਲਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ । ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਸਾਬਕਾ ਵਿਧਾਇਕ ਅਮਿਤ ਵਿਜ, ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ, ਵਪਾਰ ਮੰਡਲ ਪ੍ਰਧਾਨ ਦੀਪੇਂਦਰ ਸਿੰਘ ਅਰੋੜਾ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਖਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਤਰੁਣਪਾਲ ਸਿੰਘ ਸ਼ੰਟੀ, ਰਣਬੀਰ ਸਿੰਘ, ਆਸ਼ੀਸ਼ ਵਿਜ, ਵਰਿੰਦਰ ਸਿੰਘ ਲੱਕੀ ਕੌਂਸਲਰ, ਨਰਿੰਦਰ ਸਿੰਘ ਯੂ.ਐਸ.ਏ., ਭੁਪਿੰਦਰ ਸਿੰਘ, ਜਸਪਾਲ ਸਿੰਘ, ਕੰਵਲਪ੍ਰੀਤ ਸਿੰਘ, ਰਵਨੀਤ ਸਿੰਘ ਗਢ, ਹਰਪ੍ਰੀਤ ਸਿੰਘ ਆਨੰਦ, ਗੁਰਸ਼ਰਨ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ ਸੰਧੂ, ਕਮਲਜੀਤ ਸਿੰਘ, ਐਸ.ਐਚ.ਓ. ਗੁਰਦੀਪ ਸਿੰਘ, ਜਸਕਰਨ ਸਿੰਘ, ਬੀਰ ਪ੍ਰਤਾਪ ਸਿੰਘ, ਪਰਵਿੰਦਰ ਸਿੰਘ, ਡਾ: ਤਰਸੇਮ ਸਿੰਘ, ਅਵਤਾਰ ਅਬਰੋਲ, ਐਲ.ਆਰ. ਸੋਢੀ, ਹਰਵਿੰਦਰ ਸਿੰਘ ਬੱਬੂ, ਇੰਦਰਜੀਤ ਸਿੰਘ, ਅਜੇਪਾਲ ਸਿੰਘ, ਵਿਜੇ ਥਾਪਾ ਡਾਇਰੈਕਟਰ ਫੈਸਲੀਟੇਟਰ ਅਮਨਦੀਪ ਹਸਪਤਾਲ, ਗੁਰਦੇਵ ਸਿੰਘ, ਹਰਜੀਤ ਸਿੰਘ, ਇੰਦਰਜੀਤ ਸਿੰਘ, ਅਸ਼ੋਕ ਕੁਮਾਰ ਅਤੇ ਮਨਿੰਦਰ ਸਿੰਘ ਆਦਿ ਹਾਜ਼ਰ ਸਨ ।