ਗੱਠਜੋੜ ਨਾਲ ਭਾਜਪਾ ਤੇ ਅਕਾਲੀ ਆਗੂਆਂ ਦੇ ਹੌਂਸਲੇ ਹੋਏ ਬੁਲੰਦ- ਛੀਨਾ
ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨਾਲ ਦੋਨਾਂ ਪਾਰਟਾਂ ਦੇ ਆਗੂਆਂ ਦੇ ਹੌਂਸਲੇ ਬੁਲੰਦ ਹੋਏ ਹਨ, ਜਿਸ ਨਾਲ ਭਾਜਪਾ ਆਗੂਆਂ ਨੇ ਪਿੰਡਾਂ ਅੰਦਰ ਸੰਪਰਕ ਤੇਜ਼ ਕਰ ਦਿੱਤਾ ਹੈ ਅਤੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਣ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਨਵੇਂ ਸਮੀਕਰਨ ਤਬਦੀਲ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨਾ ਨੇ ਪੁਰਾਣਾ ਸ਼ਾਲਾ ਵਿਖੇ ਕੀਤਾ।
ਜੋਗਿੰਦਰ ਸਿੰਘ ਛੀਨਾ
26-11-2026