26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦਾਸਪੁਰ ਸ਼ਹਿਰ ਅੰਦਰ ਟ੍ਰੈਫਿਕ ਲਾਈਟਾਂ ਦਾ ਰਮਨ ਬਹਿਲ ਤੇ ਰਾਜੀਵ ਸ਼ਰਮਾ ਨੇ ਕੀਤਾ ਉਦਘਾਟਨ

ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)- ਗੁਰਦਾਸਪੁਰ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਇੰਪਰੂਵਮੈਂਟ ਟਰੱਸਟ ਵਲੋਂ 20 ਟ੍ਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਕਰੀਬ 30 ਲੱਖ ਦੀ ਲਾਗਤ ਨਾਲ ਤਿਆਰ ਇਸ ਪ੍ਰੋਜੈਕਟ ਦਾ ਉਦਘਾਟਨ ਹਲਕਾ ਇੰਚਾਰਜ ਰਮਨ ਬਹਿਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਜਹਾਜ਼ ਚੌਕ ਵਿਖੇ ਕੀਤਾ ਗਿਆ।

ਜਹਾਜ਼ ਚੌਕ ਵਿਖੇ ਟਰੈਫਿਕ ਲਾਈਟਾਂ ਦਾ ਉਦਘਾਟਨ ਕਰਦੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਜੀਵ ਸ਼ਰਮਾ ਹੋਰਨਾਂ ਸਮੇਤ। ਤਸਵੀਰ: ਵਿਸ਼ਾਲ ਮੁੰਨਾ 26-11-2026
ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)- ਗੁਰਦਾਸਪੁਰ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਇੰਪਰੂਵਮੈਂਟ ਟਰੱਸਟ ਵਲੋਂ 20 ਟ੍ਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਕਰੀਬ 30 ਲੱਖ ਦੀ ਲਾਗਤ ਨਾਲ ਤਿਆਰ ਇਸ ਪ੍ਰੋਜੈਕਟ ਦਾ ਉਦਘਾਟਨ ਹਲਕਾ ਇੰਚਾਰਜ ਰਮਨ ਬਹਿਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਜਹਾਜ਼ ਚੌਕ ਵਿਖੇ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ ਆਦਿੱਤਿਆ, ਏ.ਡੀ.ਸੀ (ਜ) ਗੁਰਸਿਮਰਨ ਸਿੰਘ ਢਿੱਲੋਂ, ਐੱਸ.ਪੀ ਮਨੋਜ ਠਾਕੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਚੌਕਾਂ ’ਤੇ ਟ੍ਰੈਫਿਕ ਲਾਈਟਾਂ ਲੱਗਣ ਨਾਲ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਵੱਡੀ ਰਾਹਤ ਮਿਲੇਗੀ। ਨਗਰ ਸੁਧਾਰ ਟਰੱਸਟ ਵਲੋ ਲੋਕਾਂ ਦੇ ਸਹਿਯੋਗ ਨਾਲ ਪਿਛਲੇ ਕਰੀਬ 3 ਸਾਲਾ ਵਿਚ ਵੱਖ ਵੱਖ ਵਿਕਾਸ ਕੰਮ ਕਰਵਾਏ ਗਏ ਹਨ, ਜੋ ਵਿਰੋਧੀ ਪਾਰਟੀਆਂ ਨਹੀਂ ਕਰਵਾ ਸਕੀਆਂ। ਇਸ ਮੌਕੇ ਐੱਸ.ਐੱਸ.ਪੀ ਆਦਿੱਤਿਆ ਨੇ ਕਿਹਾ ਕਿ ਟ੍ਰੈਫਿਕ ਲਾਈਟਾਂ ਲਗਾਉਣ ਨਾਲ ਸ਼ਹਿਰ ਦੀ ਸੁਰੱਖਿਆ ਵਿਚ ਵਾਧਾ ਹੋਵੇਗਾ ਅਤੇ ਵਾਹਨਾਂ ਦੀ ਆਵਾਜਾਈ ਨੂੰ ਕੰਟਰੋਲ ਕਰਨ ਵਿਚ ਮਦਦ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਟ੍ਰੈਫਿਕ ਲਾਈਟਾਂ ਦੇ ਚਾਲੂ ਹੋਣ ਨਾਲ ਟ੍ਰੈਫਿਕ ਵਿਵਸਥਾ ਵਿਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਟਰੱਸਟ ਦਾ ਮੁੱਖ ਉਦੇਸ਼ ਸ਼ਹਿਰ ਦੇ ਵਿਕਾਸ ਨੂੰ ਗਤੀ ਦੇਣਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਮਾਰਕੀਟ ਕਮੇਟੀ ਚੇਅਰਮੈਨ ਗਗਨਦੀਪ ਸਿੰਘ, ਰਣਜੀਤ ਸਿੰਘ ਪਾਹੜਾ ਜ਼ਿਲ੍ਹਾ ਵਾਈਸ ਪ੍ਰਧਾਨ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਹਿਤੇਸ਼ ਮਹਾਜਨ, ਪੀਟਰ ਮੱਟੂ, ਚੇਅਰਮੈਨ ਟਰੇਡਰ ਕਮਿਸ਼ਨ ਰਾਜਿੰਦਰ ਨੰਦਾ, ਸਵਿੰਦਰ ਸਿੰਘ ਚੇਅਰਮੈਨ ਸਪੋਰਟਸ ਵੈਲਫੇਅਰ, ਚੇਅਰਮੈਨ ਹਰਪਿੰਦਰ ਸਿੰਘ, ਜ਼ਿਲ੍ਹਾ ਸੈਕਟਰੀ ਜਗਜੀਤ ਸਿੰਘ ਪਿੰਟਾ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਰਾਜਿੰਦਰ ਨੰਦਾ, ਰਾਜਿੰਦਰ ਨਈਅਰ, ਨੀਰਜ ਸਲਹੋਤਰਾ, ਆਸ਼ੂ ਰੰਧਾਵਾ, ਸੰਜੀਵ ਕੁਮਾਰ ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਨੇ ਸਤਿੰਦਰਜੀਤ ਸਿੰਘ ਗਿੱਲ ਨੂੰ ਤਾਲਮੇਲ ਕਮੇਟੀ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਅਗਲੀ ਖ਼ਬਰ ਬਟਾਲਾ ਸ਼ਹਿਰ ਸਮੇਤ ਪਿੰਡਾਂ ਵਿਚ ਸੜਕਾਂ ਅਤੇ ਗਲੀਆਂ ਦਾ ਨਵੀਨੀਕਰਨ ਤੇ ਨਵੇਂ ਖੇਡ ਗਰਾਊਂਡ ਬਣਾਏ : ਵਿਧਾਇਕ ਸ਼ੈਰੀ ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।