26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਜ ਪੱਧਰ ’ਤੇ ਚਮਕੇ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀ - ਐੱਸ.ਆਈ.ਐੱਲ. 2.0 ਦੇ ਰੀਜਨਲ ਰਾਊਂਡ ਵਿਚ ਹਾਸਿਲ ਕੀਤਾ ਦੂਜਾ ਸਥਾਨ ਅੰਤਰਰਾਸ਼ਟਰੀ ਮੁਕਾਬਲੇ ਲਈ ਹੋਈ ਚੋਣ

ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਆਰ. ਡੀ.

ਰਾਜ ਪੱਧਰ ’ਤੇ ਜੇਤੂ ਰਹਿਣ ਵਾਲੇ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਸਕੂਲ ਪ੍ਰਬੰਧਕ। ਤਸਵੀਰ : ਜਤਿੰਦਰ ਕੱਦ 26-11-2026
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਸਿਰਜਣਾਤਮਕ ਸੋਚ ਅਤੇ ਨਵੀਨਤਮ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਰਾਜਪੁਰਾ ਵਿਖੇ ਹੋਈ ਐੱਸ.ਆਈ.ਐੱਲ. 2.0 ਦੇ ਰੀਜਨਲ ਰਾਊਂਡ ਵਿਚ ਸਕੂਲ ਦੇ ਵਿਦਿਆਰਥੀਆਂ ਵੈਭਵ ਸ਼ਰਮਾ ਅਤੇ ਨਮਿਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਹੋਣ ਵਾਲੇ ਅਗਲੇ ਰਾਊਂਡ ਲਈ ਚੁਣੇ ਜਾਣ ਦਾ ਮਾਣ ਵੀ ਹਾਸਲ ਕੀਤਾ। ਇਸ ਮੁਕਾਬਲੇ ਵਿਚ ਲਗਪਗ 50 ਸਕੂਲਾਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਤੇ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੇ ਨਾ ਸਿਰਫ਼ ਸਕੂਲ, ਬਲਕਿ ਪੂਰੇ ਬਟਾਲਾ ਇਲਾਕੇ ਦਾ ਮਾਣ ਵਧਾਇਆ ਹੈ। ਹੁਣ ਸਕੂਲ ਦੇ ਇਹ ਵਿਦਿਆਰਥੀ ਅੰਤਰਰਾਸ਼ਟਰੀ ਮੰਚ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਸਕੂਲ ਦੇ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੈ ਖੋਸਲਾ ਅਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕ ਅਭਿਸ਼ੇਕ ਜੌਲੀ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਨਵੀਨਤਮ ਸੋਚ, ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾਉਣ ਦੀ ਸਮਰੱਥਾ ਵਿਕਸਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਾਲਾਘਾ ਕਰਦਿਆਂ ਆਉਣ ਵਾਲੇ ਅੰਤਰਰਾਸ਼ਟਰੀ ਰਾਊਂਡ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਵਿਦਿਆਰਥੀ ਉੱਥੇ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਸਕੂਲ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨਗੇ। ਇਹ ਪ੍ਰਾਪਤੀ ਇਸ ਗੱਲ ਦਾ ਪ੍ਰਮਾਣ ਹੈ ਕਿ ਜੇਕਰ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਅਤੇ ਉਚਿਤ ਮੌਕੇ ਮਿਲਣ ਤਾਂ ਉਹ ਅੰਤਰਰਾਸ਼ਟਰੀ ਮੰਚ ’ਤੇ ਵੀ ਆਪਣੀ ਵਿਲੱਖਣ ਪਛਾਣ ਬਣਾ ਸਕਦੇ ਹਨ।
ਪਿਛਲੀ ਖ਼ਬਰ ਗੁੱਡਵਿਲ ਸਕੂਲ ’ਚ ਬਾਲ ਉਤਸਵ ਮੌਕੇ ਕਲਾ ਅਤੇ ਸੱਭਿਆਚਾਰ ਦੀਆਂ ਦਿਲਕਸ਼ ਪੇਸ਼ਕਾਰੀਆਂ ਅਗਲੀ ਖ਼ਬਰ ਰਾਘਵ ਸਟੋਰ (ਅਮੁਲ ਵਾਲੇ) ਘੁਮਾਣ ਵਾਲਿਆਂ ਵਲੋਂ ਆਪਣੇ ਗਾਹਕਾਂ ਲਈ ਕੱਢੇ ਜਾ ਰਹੇ ਲੱਕੀ ਡਰਾਅ ਸਕੂਟੀ, ਵਾਸ਼ਿੰਗ ਮਸ਼ੀਨ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।