26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੋਲਡਨ ਗਰੁੱਪ ਵਿਖੇ ਵਿਸ਼ਵ ਫਾਰਮਾਸਿਸਟ ਹਫ਼ਤਾ ਮਨਾਇਆ

ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)- ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਸ਼ਵ ਫਾਰਮਾਸਿਸਟ ਹਫ਼ਤਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ: ਮੋਹਿਤ ਮਹਾਜਨ, ਚੀਫ਼ ਮੈਨੇਜਿੰਗ ਡਾਇਰੈਕਟਰ ਡਾ: ਰਾਘਵ ਮਹਾਜਨ, ਮੈਨੇਜਿੰਗ ਡਾਇਰੈਕਟਰ ਵਿਨਾਇਕ ਮਹਾਜਨ ਤੇ ਚੀਫ਼ ਐਡਮਿਨਿਸਟ੍ਰੇਟਰ ਟੀ.

ਅਜੀਤ ਡੈਸਕ 26-11-2026
ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)- ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਸ਼ਵ ਫਾਰਮਾਸਿਸਟ ਹਫ਼ਤਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ: ਮੋਹਿਤ ਮਹਾਜਨ, ਚੀਫ਼ ਮੈਨੇਜਿੰਗ ਡਾਇਰੈਕਟਰ ਡਾ: ਰਾਘਵ ਮਹਾਜਨ, ਮੈਨੇਜਿੰਗ ਡਾਇਰੈਕਟਰ ਵਿਨਾਇਕ ਮਹਾਜਨ ਤੇ ਚੀਫ਼ ਐਡਮਿਨਿਸਟ੍ਰੇਟਰ ਟੀ.ਆਰ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰੋਗਰਾਮ ਦੌਰਾਨ ਫਾਰਮੇਸੀ ਵਿਭਾਗ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਅਤੇ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਵਲੋਂ ਫਾਰਮੇਸੀਅਤੇ ਸਿਹਤ ਜਾਗਰੂਕਤਾ ਨਾਲ ਸਬੰਧਿਤ ਪ੍ਰਭਾਵਸ਼ਾਲੀ ਨੁੱਕੜ ਨਾਟਕ, ਪੋਸਟਰ ਬਣਾਉਣ ਮੁਕਾਬਲੇ ਅਤੇ ਭਾਸ਼ਣ ਪੇਸ਼ ਕੀਤੇ ਗਏ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਸਮਾਜ ਵਿਚ ਫਾਰਮਾਸਿਸਟ ਦੀ ਮਹੱਤਵਪੂਰਨ ਭੂਮਿਕਾ, ਦਵਾਈਆਂ ਦੀ ਸਹੀ ਵਰਤੋਂ ਅਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਰਤਨ ਸਾਗਰ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪ੍ਰਸਿੱਧ ਇਤਿਹਾਸਕਾਰ ਤੇ ਲੇਖਕ ਮਨਜੀਤ ਸਿੰਘ ਟਾਂਡਾ ਦੀ ਪਤਨੀ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।