26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 25 ਨਵੰਬਰ (ਚੱਕਰਾਜਾ)- ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਆਗੂਆਂ ਨੇ ਅਹਿਮ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਦੇ ਮੁਲਾਜਮਾਂ ਪ੍ਰਤੀ ਰਵੱਈਏ ਦੀ ਸਖਤ ਨਿੰਦਾ ਕੀਤਾ।

ਜ਼ੋਰਾਵਰ ਸਿੰਘ ਪਿਤਾ ਨਿਸ਼ਾਨ ਸਿੰਘ ਮਾਤਾ ਬਲਰਾਜ ਕੌਰ ਪਿੰਡ ਵੈਰੋਨੰਗਲ ਅਨਾਇਆ ਸੁਲੇਮਾਨ ਪਿਤਾ: ਸੋਹਨ ਸੁਲੇਮਾਨ ਮਾਤਾ: ਅਨੀਤਾ ਵਾਸੀ: ਮੁਸਤਫਾਬਾਦ ਜੱਟਾਂ। 26-11-2026
ਗੁਰਦਾਸਪੁਰ, 25 ਨਵੰਬਰ (ਚੱਕਰਾਜਾ)- ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਆਗੂਆਂ ਨੇ ਅਹਿਮ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਦੇ ਮੁਲਾਜਮਾਂ ਪ੍ਰਤੀ ਰਵੱਈਏ ਦੀ ਸਖਤ ਨਿੰਦਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਟੇਟ ਆਗੂ ਸੁਖਜੀਤ ਕੁਮਾਰ, ਰਵਿੰਦਰ ਸੈਣੀ, ਸੁਭਾਸ਼ ਚੰਦਰ ਨੇ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੀ ਸਖਤ ਨਿਖੇਧੀ ਕੀਤੀ। ਪ੍ਰਧਾਨ ਬਾਜਵਾ ਨੇ ਸਮੂਹ ਵਿਭਾਗਾਂ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਖਤ ਵਿਰੋਧ ਕੀਤਾ ਜਾਵੇ। ਉਨ੍ਹਾਂ ਮੰਗ ਕਰਦਿਆਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਅਤੇ ਮੁਲਾਜਮਾਂ ਦੇ ਡੀ.ਏ ਦਾ ਬਕਾਇਆ ਜਾਰੀ ਕਰਨ ਦੀ ਮੰਗ ਕੀਤੀ ਅਤੇ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਨੂੰ ਚੋਣਾਂ ਵਿਚ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ਨਰਬੀਰ ਸਿੰਘ, ਜੀਤਪਾਲ, ਰੇਸ਼ਮ ਸਿੰਘ, ਗੁਰਮੀਤ ਸਿੰਘ, ਗੁਰਦੀਪ ਕੁਮਾਰ, ਅਸ਼ੋਕ ਕੁਮਾਰ, ਜਿੰਦਰ ਸਿੰਘ, ਪ੍ਰੇਮ ਚੰਦ, ਰਾਜਪਾਲ ਦਾਸ, ਕ੍ਰਿਪਾਲ ਸਿੰਘ, ਹਰਭਜਨ ਸਿੰਘ, ਸਰਵਨ ਸਿੰਘ, ਮੇਜਰ ਸਿੰਘ, ਭਜਨ ਸਿੰਘ, ਮਨਜੀਤ ਮਸੀਹ, ਰਾਮ ਲੁਭਾਇਆ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਫੇਰੋਚੇਚੀ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਅਕਾਲੀ ਦਲ ਤੇ ‘ਆਪ’ ਨਾਲ ਸੰਬੰਧਿਤ ਕਈ ਆਗੂ ਤੇ ਵਰਕਰ ਕਾਂਗਰਸ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।