26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਬਾਗੋਵਾਣੀ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਿੱਕੇ ਘੁੰਮਣ, 25 ਨਵੰਬਰ (ਸਤਬੀਰ ਸਿੰਘ ਘੁੰਮਣ)-ਪਿੰਡ ਬਾਗੋਵਾਣੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਤੋਂ ਹੋਈ।

ਅਜੀਤ ਡੈਸਕ 26-11-2026
ਨਿੱਕੇ ਘੁੰਮਣ, 25 ਨਵੰਬਰ (ਸਤਬੀਰ ਸਿੰਘ ਘੁੰਮਣ)-ਪਿੰਡ ਬਾਗੋਵਾਣੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਤੋਂ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਨਾਮਵਰ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨਾਲ ਸਬੰਧਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਧਾਰਮਿਕ ਸਥਾਨਾਂ, ਗਲੀਆਂ ਅਤੇ ਮੁਹੱਲਿਆਂ ਵਿਚੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਦੌਰਾਨ ਹਰ ਭਾਈਚਾਰੇ ਦੇ ਲੋਕਾਂ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਈ ਪ੍ਰਤਾਪ ਸਿੰਘ, ਸੂਬੇਦਾਰ ਬਲਕਾਰ ਸਿੰਘ, ਸਰਪੰਚ ਬਲਜੀਤ ਸਿੰਘ, ਜਗਦੀਪ ਸਿੰਘ ਹੈਪੀ, ਮਾਸਟਰ ਦਲਜੀਤ ਸਿੰਘ, ਜੈਮਲ ਸਿੰਘ, ਜਗਮੋਹਨ ਸਿੰਘ, ਦਲਜੀਤ ਸਿੰਘ ਅਟਵਾਲ, ਬਲਕਾਰ ਸਿੰਘ ਮੈਂਬਰ, ਗੁਰਮੇਤ ਸਿੰਘ, ਗੁਰਪ੍ਰੀਤ ਸਿੰਘ, ਮਾਸਟਰ ਸੁੱਚਾ ਸਿੰਘ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗ੍ਰੀਨ ਡੇਲਜ ਪਬਲਿਕ ਸਕੂਲ ਚੀਮਾ ਖੁੱਡੀ ਵਿਚ ਗੁਰਪੁਰਬ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਪਿੰਡ ਗਿੱਲ ਦੇ ਸਰਪੰਚ ਸਮੇਤ ਕਈ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਭਗਵਾਨਪੁਰ ਟੀਮ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।