ਚੋਣ ਤਹਿਸੀਲਦਾਰ ਵਲੋਂ ਜ਼ਿਲ੍ਹਾ ਤੇ ਹਲਕਾ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ
ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਪਰਮਜੀਤ ਕੌਰ ਦੇ ਸਹਿਯੋਗ ਨਾਲ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਵਲੋਂ ਜ਼ਿਲ੍ਹਾ ਸਵੀਪ ਟੀਮ ਤੇ ਹਲਕਾ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਮਨਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਵਿਚ 18+ ਉਮਰ ਦੇ ਵਿਦਿਆਰਥੀਆਂ ਦੀਆਂ ਹਰ ਹਾਲਤ ਵਿਚ ਵੋਟਾਂ ਰਜਿਸਟਰ ਕਰਵਾਈਆਂ ਜਾਣ ਤਾਂ ਜੋ ਕੋਈ ਵੀ ਵੋਟ ਦੇ ਅਧਿਕਾਰ ਤੋਂ ਵਾਂਝੇ ਨਾ ਰਹਿ ਸਕੇ।
ਅਜੀਤ ਡੈਸਕ
26-11-2026