26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਨਾਲ ਵਧੇਗਾ ਵਿੱਤੀ ਬੋਝ-ਮੌਜੂਦਾ ਸਹੂਲਤਾਂ ’ਚ ਸੁਧਾਰ ਦੀ ਲੋੜ- ਐਡਵੋਕੇਟ ਮੁਨੀਸ਼ ਕੁਮਾਰ

ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਐਡਵੋਕੇਟ ਮੁਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ’ਤੇ ਇਸ ਸਬੰਧੀ ਚੱਲ ਰਹੇ ਸੰਘਰਸ਼ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਸੀਨੀਅਰ ਵਕੀਲਾਂ ਤੇ ਬਾਰ ਦੇ ਅਹੁਦੇਦਾਰਾਂ ਨੇ ਵਿਚਾਰ ਪ੍ਰਗਟ ਕੀਤੇ।

ਅਜੀਤ ਡੈਸਕ 26-11-2026
ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਐਡਵੋਕੇਟ ਮੁਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ’ਤੇ ਇਸ ਸਬੰਧੀ ਚੱਲ ਰਹੇ ਸੰਘਰਸ਼ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਸੀਨੀਅਰ ਵਕੀਲਾਂ ਤੇ ਬਾਰ ਦੇ ਅਹੁਦੇਦਾਰਾਂ ਨੇ ਵਿਚਾਰ ਪ੍ਰਗਟ ਕੀਤੇ। ਐਡਵੋਕੇਟ ਮੁਨੀਸ਼ ਕੁਮਾਰ ਨੇ ਕਿਹਾ ਕਿ ਬਟਾਲਾ ਨੂੰ ਜਿਲ੍ਹਾ ਬਣਾਉਣ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਹੈ, ਸਰਕਾਰ ਨੂੰ ਨਵੇਂ ਜ਼ਿਲ੍ਹੇ ਬਣਾਉਣ ਦੀ ਬਜਾਏ ਮੌਜੂਦਾ ਪ੍ਰਸ਼ਾਸਨਿਕ ਢਾਂਚੇ ਵਿਚ ਸੁਧਾਰ ਕਰਕੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਤੇ ਨਿਆਂਇਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਜੋਰ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ 20 ਤੋਂ 25 ਕਿਲੋਮੀਟਰ ਬਾਅਦ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਸ਼ੁਰੂ ਹੋ ਗਈ ਤਾਂ ਇਸ ਨਾਲ ਸਰਕਾਰ ਦੇ ਖ਼ਜ਼ਾਨੇ ਅਤੇ ਆਮ ਜਨਤਾ ’ਤੇ ਬੇਲੋੜਾ ਵਿੱਤੀ ਬੋਝ ਵਧੇਗਾ। ਇਸ ਮੌਕੇ ਸੀਨੀਅਰ ਐਡਵੋਕੇਟ ਪ੍ਰਦੀਪ ਕੁਮਾਰ ਤੇ ਐਡਵੋਕੇਟ ਨਰਿੰਦਰ ਕੁਮਾਰ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਵਕੀਲ ਭਾਈਚਾਰੇ ਵਲੋਂ ਵਰਕ ਅਬਸਟੇਨ ਜਾਰੀ ਹੈ। ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਉਠਾਉਣ ਲਈ ਵਰਕ ਅਬਸਟੇਨ ਤੋਂ ਇਲਾਵਾ ਹੋਰ ਕੋਈ ਪ੍ਰਭਾਵਸ਼ਾਲੀ ਰਸਤਾ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰਾ ਹੱਕਾਂ ਅਤੇ ਜਨਤਕ ਹਿੱਤਾਂ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰਦਾ ਰਹੇਗਾ। ਇਸ ਮੌਕੇ ਸੀਨੀਅਰ ਮੈਂਬਰ ਐਡਵੋਕੇਟ ਮਨੋਜ ਲੂੰਬਾ, ਐਡਵੋਕੇਟ ਬਲਕਾਰ ਸਿੰਘ ਕੱਟਲ, ਐਡਵੋਕੇਟ ਨਰਿੰਦਰ ਕੁਮਾਰ, ਐਡਵੋਕੇਟ ਪ੍ਰਦੀਪ ਕੁਮਾਰ, ਐਡਵੋਕੇਟ ਸੁਖਵਿੰਦਰ ਸਿੰਘ ਸੈਣੀ, ਭਜਨਪ੍ਰੀਤ, ਏਕਜੋਤ ਸਿੰਘ, ਸੁਵੀਰ ਮਹਾਜਨ ਅਤੇ ਜੁਆਇੰਟ ਸਕੱਤਰ ਐਡਵੋਕੇਟ ਸੁਖਦੀਪ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਸ਼ਾਲਾ ਕਾਹਨੂੰਵਾਨ ਤੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਇਸਾਈ ਆਗੂ ਮੰਗ ਪੱਤਰ ਸੌਪਦੇ ਹੋਏ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।