25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨੂੰ ਦੋਵਾਂ ਪਾਰਟੀਆਂ ਦੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਦੱਸਿਆ ਇਤਿਹਾਸਕ ਫੈਸਲਾ

ਪਠਾਨਕੋਟ, 25 ਨਵੰਬਰ (ਸੰਧੂ/ਸੁਮਿਤ)- ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਲੀਡਰਸ਼ਿਪ ਵਿਚਕਾਰ ਹੋਏ ਗੱਠਜੋੜ ਦੇ ਫੈਸਲੇ ਦਾ ਪਠਾਨਕੋਟ ਜ਼ਿਲ੍ਹੇ ਦੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਆਗੂਆਂ ਨੇ ਇਸ ਗੱਠਜੋੜ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਇਤਿਹਾਸਕ ਫੈਸਲਾ ਕਰਾਰ ਦਿੱਤਾ ।

ਅਜੀਤ ਡੈਸਕ 26-11-2026
ਪਠਾਨਕੋਟ, 25 ਨਵੰਬਰ (ਸੰਧੂ/ਸੁਮਿਤ)- ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਲੀਡਰਸ਼ਿਪ ਵਿਚਕਾਰ ਹੋਏ ਗੱਠਜੋੜ ਦੇ ਫੈਸਲੇ ਦਾ ਪਠਾਨਕੋਟ ਜ਼ਿਲ੍ਹੇ ਦੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਆਗੂਆਂ ਨੇ ਇਸ ਗੱਠਜੋੜ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਇਤਿਹਾਸਕ ਫੈਸਲਾ ਕਰਾਰ ਦਿੱਤਾ । ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਦੋਵੇਂ ਪਾਰਟੀਆਂ ਇਕੱਠੀਆਂ ਹੋ ਕੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਨ । ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਨੇ ਲੋਕਾਂ ਦੀ ਇਸ ਆਵਾਜ਼ ਦਾ ਸਨਮਾਨ ਕਰਦਿਆਂ ਗੱਠਜੋੜ ਨੂੰ ਅੰਤਿਮ ਰੂਪ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਪੰਜਾਬੀਅਤ, ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਉਮੀਦਾਂ ਨਾਲ ਜੁੜਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਸੂਬੇ ਵਿਚ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ । ਉਨ੍ਹਾਂ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਇਸ ਫੈਸਲੇ ਲਈ ਵਧਾਈ ਵੀ ਦਿੱਤੀ । ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਇਹ ਸਿਰਫ਼ ਸਿਆਸੀ ਗੱਠਜੋੜ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਲੋੜ ਅਤੇ ਮੰਗ ਦਾ ਨਤੀਜਾ ਹੈ । ਮੀਟਿੰਗ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਤੇ ਹਾਰ ਪਾ ਕੇ ਵਧਾਈ ਦਿੱਤੀ । ਇਸ ਮੌਕੇ ਭਾਜਪਾ ਨਾਰਥ ਮੰਡਲ ਦੇ ਪ੍ਰਧਾਨ ਸੀ.ਏ. ਨਿਪੁੰਨ ਗੁਪਤਾ, ਸਾਊਥ ਮੰਡਲ ਪ੍ਰਧਾਨ ਅਮਨ ਸ਼ਰਮਾ, ਸਰਕਲ ਪ੍ਰਧਾਨ ਅਕਾਲੀ ਦਲ ਹਰਪ੍ਰੀਤ ਸਿੰਘ ਰਾਜਾ, ਰਾਕੇਸ਼ ਸ਼ਰਮਾ, ਰਾਜ ਕੁਮਾਰ ਗੁਪਤਾ, ਅਕਾਲੀ ਦਲ ਹਲਕਾ ਇੰਚਾਰਜ ਸੁਜਾਨਪੁਰ ਸੰਜੀਵ ਸ਼ਰਮਾ, ਐਡਵੋਕੇਟ ਮੀਨਾ ਤਰਨਾਚ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਗੁਰੂ ਅਤੇ ਸਤੀਸ਼ ਮਹਾਜਨ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਗਠਬੰਧਨ ਦੀ ਸਰਕਾਰ ਬਣਨਾ ਤੈਅ-ਅਵਤਾਰ ਸਿੰਘ ਥਾਪਾ ਅਗਲੀ ਖ਼ਬਰ ਅਵਿਨਾਸ਼ ਰਾਏ ਖੰਨਾ ਪਹੁੰਚੇ ਪਠਾਨਕੋਟ, ਭਾਜਪਾ ਦੇ ਚੋਣ ਮਨੋਰਥ ਪੱਤਰ ਲਈ ਲੋਕਾਂ ਤੋਂ ਮੰਗੇ ਸੁਝਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।