26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡਿਊਟੀ ਦੌਰਾਨ ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸ੍ਰੀ ਹਰਿਗੋਬਿੰਦਪੁਰ, 26 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦੇ ਵਸਨੀਕ ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ (42) ਪੁੱਤਰ ਸਵ: ਸੁੱਖਾ ਸਿੰਘ ਵਾਸੀ ਸ੍ਰੀ ਹਰਿਗੋਬਿੰਦਪੁਰ ਦੀ ਬੁੱਧਵਾਰ ਨੂੰ ਅਚਾਨਕ ਪਿੰਡ ਮਾੜੀ ਪੰਨਵਾਂ ਵਿਖੇ ਸਥਿਤ ਸ਼ਹੀਦ ਸੂਬੇਦਾਰ ਸਤਨਾਮ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਡਿਊਟੀ ਦੌਰਾਨ ਦਿਲ ਦਾ ਦੌਰ ਪੈਣ ਕਾਰਨ ਮੌਤ ਹੋ ਗਈ ਹੈ। ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਸਕੂਲ ਵਿਚ ਬਤੌਰ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਸਨ।

ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਦੀ ਫਾਇਲ ਫ਼ੋਟੋ। 27-11-2026
ਸ੍ਰੀ ਹਰਿਗੋਬਿੰਦਪੁਰ, 26 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦੇ ਵਸਨੀਕ ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ (42) ਪੁੱਤਰ ਸਵ: ਸੁੱਖਾ ਸਿੰਘ ਵਾਸੀ ਸ੍ਰੀ ਹਰਿਗੋਬਿੰਦਪੁਰ ਦੀ ਬੁੱਧਵਾਰ ਨੂੰ ਅਚਾਨਕ ਪਿੰਡ ਮਾੜੀ ਪੰਨਵਾਂ ਵਿਖੇ ਸਥਿਤ ਸ਼ਹੀਦ ਸੂਬੇਦਾਰ ਸਤਨਾਮ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਡਿਊਟੀ ਦੌਰਾਨ ਦਿਲ ਦਾ ਦੌਰ ਪੈਣ ਕਾਰਨ ਮੌਤ ਹੋ ਗਈ ਹੈ। ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਸਕੂਲ ਵਿਚ ਬਤੌਰ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਸਨ। ਉਹ ਆਪਣੇ ਪਿੱਛੇ ਪਤਨੀ ਤੇ ਇਕ ਲੜਕੀ ਇਕ ਲੜਕਾ ਛੱਡ ਗਏ ਹਨ। ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਦੀ ਜੋਬਨ ਰੁੱਤੇ ਹੋਈ ਅਚਾਨਕ ਮੌਤ ਦੇ ਕਾਰਨ ਇਲਾਕਾ ਵਾਸੀਆਂ ਅਤੇ ਸਮੁੱਚੇ ਅਧਿਆਪਕ ਵਰਗ ’ਚ ਸੋਗ ਦੀ ਲਹਿਰ ਫ਼ੈਲ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਮਾੜੀ ਪੰਨਵਾਂ ਦੇ ਸਰਕਾਰੀ ਸਕੂਲ ਤੋਂ ਉਨ੍ਹਾਂ ਦੇ ਗ੍ਰਹਿ ਸ੍ਰੀ ਹਰਿਗੋਬਿੰਦਪੁਰ ਵਿਖੇ ਲਿਆਂਦੀ ਗਈ ਹੈ। ਇਸ ਸਮੇਂ ਦੁਖੀ ਪਰਿਵਾਰ ਨਾਲ ਸਮੁੱਚੇ ਵਰਗ ਵਲੋਂ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਅੱਜ ਰਾਤ 8 ਵਜੇ ਤੋਂ 8:30 ਵਜੇ ਤੱਕ ਹੋਵੇਗਾ ‘ਬਲੈਕ ਆਊਟ’ ਅਗਲੀ ਖ਼ਬਰ ਆਰ.ਐਮ.ਪੀ. ਡਾਕਟਰਾਂ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸੰਬੰਧੀ ਮੀਟਿੰਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।