26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐੱਸ.ਐੱਸ.ਪੀ. ਵਲੋਂ ਹਾਈਟੈੱਕ ਪੁਲਿਸ ਕੰਟਰੋਲ ਰੂਮ ਦਾ ਉਦਘਾਟਨ

ਗੁਰਦਾਸਪੁਰ, 26 ਨਵੰਬਰ (ਚੱਕਰਾਜਾ)- ਜ਼ਿਲ੍ਹਾ ਗੁਰਦਾਸਪੁਰ ਵਿਖੇ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਧੁਨਿਕ ਤਕਨੀਕ ਦੀ ਮਦਦ ਨਾਲ ਅਮਨ ਕਾਨੂੰਨ ਦੀ ਸਥਿਤੀ ’ਤੇ ਬਿਹਤਰ ਨਿਗਰਾਨੀ ਰੱਖਣ ਦੇ ਉਦੇਸ਼ ਨਾਲ ਐੱਸ. ਐੱਸ.

ਅਜੀਤ ਡੈਸਕ 27-11-2026
ਗੁਰਦਾਸਪੁਰ, 26 ਨਵੰਬਰ (ਚੱਕਰਾਜਾ)- ਜ਼ਿਲ੍ਹਾ ਗੁਰਦਾਸਪੁਰ ਵਿਖੇ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਧੁਨਿਕ ਤਕਨੀਕ ਦੀ ਮਦਦ ਨਾਲ ਅਮਨ ਕਾਨੂੰਨ ਦੀ ਸਥਿਤੀ ’ਤੇ ਬਿਹਤਰ ਨਿਗਰਾਨੀ ਰੱਖਣ ਦੇ ਉਦੇਸ਼ ਨਾਲ ਐੱਸ.ਐੱਸ.ਪੀ. ਆਦਿੱਤਯ ਵਲੋਂ ਹਾਈਟੈਕ ਪੁਲਿਸ ਕੰਟਰੋਲ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਕੰਟਰੋਲ ਰੂਮ ਵਿਚ ਆਧੁਨਿਕ ਉਪਕਰਨ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਦੀ ਮਦਦ ਨਾਲ ਗੁਰਦਾਸਪੁਰ ਸ਼ਹਿਰ ਤੇ ਸਰਹੱਦੀ ਖੇਤਰਾਂ ਵਿਚ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਇਸ ਮੌਕੇ ਐੱਸ.ਐੱਸ.ਪੀ ਆਦਿੱਤਯ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਦੇ ਸਹਿਯੋਗ ਨਾਲ ਆਧੁਨਿਕ ਤਕਨੀਕ ਨਾਲ ਲੈਸ ਕੈਮਰੇ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਮਾਡਰਨ ਸਕਰੀਨ, ਏ.ਐਨ.ਪੀ.ਆਰ, ਪੀ.ਟੀ ਜੈੱਡ ਤੇ ਬੁਲੇਟ ਕੈਮਰੇ ਆਦਿ ਸ਼ਾਮਿਲ ਹਨ ਤੇ ਇਨ੍ਹਾਂ ਤਕਨੀਕਾਂ ਦੀ ਮਦਦ ਨਾਲ ਜ਼ਿਲ੍ਹਾ ਗੁਰਦਾਸਪੁਰ ਵਿਚ ਅਮਨ ਕਾਨੂੰਨ ਦੀ ਸਥਿਤੀ ’ਤੇ 24 ਘੰਟੇ ਨਿਰੰਤਰ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੇਂ ਸੀ.ਸੀ.ਟੀ.ਵੀ. ਕੈਮਰੇ ਤੇ ਆਧੁਨਿਕ ਨਿਗਰਾਨੀ ਤਕਨੀਕ ਪੁਲਿਸ ਦੀ ਕਾਰਜਕੁਸ਼ਲਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਗੇ। ਇਸ ਤੋਂ ਇਲਾਵਾ ਡਰੋਨ ਸਰਵੇਲੈਂਸ ਤੇ ਈ.ਆਰ.ਵੀ. ਦੀ ਕੁਨੈਕਟੀਵਿਟੀ ਰਾਹੀਂ ਵੀ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ, ਜਿਸ ਨਾਲ ਪੁਲਿਸ ਦੀ ਕਾਰਜਕੁਸ਼ਲਤਾ ਵਿਚ ਵਾਧਾ ਹੋਵੇਗਾ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਹੋਰ ਯਕੀਨੀ ਬਣਾਇਆ ਜਾ ਸਕੇਗਾ। ਇਸ ਮਾਡਰਨ ਕੰਟਰੋਲ ਰੂਮ ਰਾਹੀਂ ਪੁਲਿਸ ਵਲੋਂ 24 ਘੰਟੇ ਗੁਰਦਾਸਪੁਰ ਸ਼ਹਿਰ ਤੇ ਸਰਹੱਦੀ ਖੇਤਰਾਂ ਦੀਆਂ ਗਤੀਵਿਧੀਆਂ ’ਤੇ ਨਿਗਰਾਨੀ ਰੱਖੀ ਜਾਵੇਗੀ ਤੇ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਡੀ.ਪੀ.ਈ. ਗੁਰਮੇਜ ਸਿੰਘ ਦੀ ਅਗਵਾਈ ਹੇਠ ਖਿਡਾਰੀਆਂ ਨੇ ਖੇਡ ਮੁਕਾਬਲਿਆਂ ’ਚ ਗੱਡੇ ਝੰਡੇ ਅਗਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਪਿੰਡ ਫੁੱਲੜਾ ਵਿਖੇ ਬਾਪੂ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।