ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਨਗਰ ਨਿਗਮ ਦੇ ਸਾਹਮਣੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਬਟਾਲਾ ਨਗਰ ਨਿਗਮ ਦੇ ਸਾਹਮਣੇ ਸੜਕ ਬਣਾਉਣ ਅਤੇ ਚੌੜਾ ਕੀਤੇ ਜਾ ਰਹੇ ਚੌਕ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗ ਨੂੰ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਲਈ ਹਦਾਇਤ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਚੌਕ ਦੇ ਚੌੜੇ ਹੋਣ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਵੇਗਾ ਤੇ ਲੋਕਾਂ ਅਤੇ ਖਾਸ ਕਰ ਕੇ ਨੇੜਲੇ ਦੁਕਾਨਦਾਰਾਂ ਨੂੰ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਮਿਲੇਗੀ।
ਅਜੀਤ ਡੈਸਕ
27-11-2026