26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਠਾਨਕੋਟ ਦੇ ਪ੍ਰਾਇਮਰੀ ਵਿਦਿਆਰਥੀਆਂ ਨੇ ਦਿਖਾਈ ਆਪਣੀ ਕਾਬਲੀਅਤ

ਪਠਾਨਕੋਟ, 26 ਨਵੰਬਰ (ਵਿਨੋਦ) - ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.

ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਤੇ ਹੋਰ। ਤਸਵੀਰ: ਵਿਨੋਦ 27-11-2026
ਪਠਾਨਕੋਟ, 26 ਨਵੰਬਰ (ਵਿਨੋਦ) - ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ./ਸੈ.ਸਿੱ.) ਪਠਾਨਕੋਟ ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀ.ਜੀ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਸੱਤ ਬਲਾਕਾਂ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਲਮੀਨੀ ਵਿਖੇ ਉਤਸ਼ਾਹ ਨਾਲ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਪੱਧਰ ’ਤੇ ਜੇਤੂ ਰਹੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੌਕੇ ਡਾਇਟ ਪ੍ਰਿੰਸੀਪਲ ਹਰਿੰਦਰ ਸੈਣੀ, ਪ੍ਰਿੰਸੀਪਲ ਬਲਵਿੰਦਰ ਸੈਣੀ ਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਪ੍ਰਾਇ:) ਵਨੀਤ ਮਹਾਜਨ ਵਲੋਂ ਵੀ ਮੁਕਾਬਲਿਆਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ । ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਨੇ ਕਿਹਾ ਕਿ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਦਾ ਵਧੀਆ ਮੰਚ ਹਨ । ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਤੋਂ ਪਹਿਲਾਂ ਸਕੂਲ, ਸੈਂਟਰ ਤੇ ਬਲਾਕ ਪੱਧਰ’ਤੇ ਮੁਕਾਬਲੇ ਕਰਵਾਏ ਗਏ ਸਨ । ਉਨ੍ਹਾਂ ਕਿਹਾ ਕਿ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪਹਿਲੇ ਵਰਗ ਅਤੇ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਦੂਜੇ ਵਰਗ ਵਿਚ ਰੱਖਿਆ ਗਿਆ । ਇਸ ਮੌਕੇ ਸੀ.ਐਚ.ਟੀ. ਕੈਲਾਸ਼ ਚੰਦਰ, ਸੀ.ਐਚ.ਟੀ. ਸਤਵੰਤ ਕੌਰ, ਸੀ.ਐਚ.ਟੀ. ਸਰਬਜੀਤ, ਸੀ.ਐਚ.ਟੀ. ਸੁਖਜੀਤ ਕੌਰ, ਸੀ.ਐਚ.ਟੀ. ਮਾਧਵੀ ਮਹਾਜਨ, ਸੀ.ਐਚ.ਟੀ. ਹਰਪ੍ਰੀਤ ਕੁਮਾਰੀ, ਸੀ.ਐਚ.ਟੀ. ਵਿਜੇ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸੀ.ਐਚ.ਟੀ. ਕਵਿੰਦਰ, ਸੀ.ਐਚ.ਟੀ. ਅੰਜੂ ਬਾਲਾ, ਸੀ.ਐਚ.ਟੀ. ਰਵੀ ਕਾਂਤ, ਪ੍ਰਥਮ ਅਸਿਸਟੈਂਟ ਜ਼ਿਲ੍ਹਾ ਕੋਆਰਡੀਨੇਟਰ ਪ੍ਰਿਅੰਕਾ, ਬਲਕਾਰ ਅੱਤਰੀ, ਵਿਕਾਸ ਕੁਮਾਰ, ਬੀ.ਆਰ.ਸੀ. ਯੋਗੇਸ਼ ਕੁਮਾਰ, ਬੀ.ਆਰ.ਸੀ. ਜੋਤੀ ਮਹਾਜਨ ਸਮੇਤ ਸਮੂਹ ਬੀ.ਆਰ.ਸੀ. ਟੀਮ, ਅਧਿਆਪਕ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ 29 ਨਵੰਬਰ ਨੂੰ ਪ੍ਰਸਾਰਿਤ ਹੋਵੇਗਾ ‘ਮਨ ਕੀ ਬਾਤ’ ਪ੍ਰੋਗਰਾਮ - ਸਮਾਈਲੀ ਮਹਿਤਾ ਅਗਲੀ ਖ਼ਬਰ ਕੀਰਤਪੁਰ ਸਾਹਿਬ ਤੋਂ ਫੁੱਲ ਤਾਰ ਕੇ ਆਉਂਦੇ ਹੋਏ ਅਰਟਿਗਾ ਤੇ ਆਈ-20 ਕਾਰ ਦੀ ਆਹਮੋ-ਸਾਹਮਣੇ ਟੱਕਰ 3 ਔਰਤਾਂ ਤੇ ਬੱਚੀ ਸਮੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।