ਆਉਣ ਵਾਲੀਆਂ ਚੋਣਾਂ ਵਿਚ ‘ਆਪ’ ਨੂੰ ਮਿਲੇਗਾ ਕਰਾਰਾ ਜਵਾਬ-ਅੰਕੁਰ ਬਾਦਲ
ਪਠਾਨਕੋਟ, 26 ਨਵੰਬਰ (ਸੁਮਿਤ)- ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਭਾਜਪਾ ਯੁਵਾ ਆਗੂ ਅੰਕੁਰ ਬਾਦਲ ਨੇ ਪੰਜਾਬ ਦੇ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਸਿਆਸੀ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸਿਆਸਤ ਨੂੰ ਇਕ ਤਰ੍ਹਾਂ ਦੀ ਨਵੀਂ ਦਿਸ਼ਾ ਦੇਵੇਗਾ । ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ-ਅਕਾਲੀ ਗੱਠਜੋੜ ਪੂਰੀ ਤਾਕਤ ਨਾਲ ਚੋਣ ਮੈਦਾਨ ਵਿਚ ਉਤਰ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਤੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੀ ਨਾਰਾਜ਼ਗੀ ਦਾ ਕਰਾਰਾ ਜਵਾਬ ਮਿਲੇਗਾ ।
ਅਜੀਤ ਡੈਸਕ
27-11-2026