ਘੁਮਾਣ ਦੇ ਮੁੱਖ ਬਾਜ਼ਾਰ ’ਚ ਬਰਤਨ ਸਟੋਰ ’ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ
ਘੁਮਾਣ, 27 ਨਵੰਬਰ (ਬੰਮਰਾਹ, ਬਾਵਾ)- ਕਸਬਾ ਘੁਮਾਣ ਦੇ ਮੁੱਖ ਬਾਜ਼ਾਰ ਵਿੱਚ ਸਥਿਤ ਪੁਰਾਣੀ ਤੇ ਮਸ਼ਹੂਰ ਦੁਕਾਨ ਗਿਆਨੀ ਬਰਤਨ ਸਟੋਰ ’ਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੁਕਾਨ ਦੇ ਮਾਲਕ ਜਸਵਿੰਦਰਪਾਲ ਸਿੰਘ ਪੁੱਤਰ ਸੌਦਾਗਰ ਸਿੰਘ ਨੇ ਦੱਸਿਆ ਕਿ ਸਵੇਰੇ ਪੌਣੇ 4 ਵਜੇ ਦੇ ਕਰੀਬ ਅੱਗ ਲੱਗਣ ਦਾ ਪਤਾ ਲੱਗਾ ਜਦ ਅਸੀਂ ਦੇਖਿਆ ਤਾਂ ਅੱਗ ਬਹੁਤ ਜ਼ਿਆਦਾ ਲੱਗ ਚੁੱਕੀ ਸੀ।
ਘੁਮਾਣ, 27 ਨਵੰਬਰ (ਬੰਮਰਾਹ, ਬਾਵਾ)- ਕਸਬਾ ਘੁਮਾਣ ਦੇ ਮੁੱਖ ਬਾਜ਼ਾਰ ਵਿੱਚ ਸਥਿਤ ਪੁਰਾਣੀ ਤੇ ਮਸ਼ਹੂਰ ਦੁਕਾਨ ਗਿਆਨੀ ਬਰਤਨ ਸਟੋਰ ’ਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੁਕਾਨ ਦੇ ਮਾਲਕ ਜਸਵਿੰਦਰਪਾਲ ਸਿੰਘ ਪੁੱਤਰ ਸੌਦਾਗਰ ਸਿੰਘ ਨੇ ਦੱਸਿਆ ਕਿ ਸਵੇਰੇ ਪੌਣੇ 4 ਵਜੇ ਦੇ ਕਰੀਬ ਅੱਗ ਲੱਗਣ ਦਾ ਪਤਾ ਲੱਗਾ ਜਦ ਅਸੀਂ ਦੇਖਿਆ ਤਾਂ ਅੱਗ ਬਹੁਤ ਜ਼ਿਆਦਾ ਲੱਗ ਚੁੱਕੀ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਆਉਣ ਤੱਕ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਸੀ। ਨਜ਼ਦੀਕੀ ਦੁਕਾਨਦਾਰਾਂ ਨੇ ਦੱਸਿਆ ਕਿ ਸਵੇਰ ਸਮੇਂ ਜਦੋਂ ਅੱਗ ਲੱਗਣ ਦਾ ਪਤਾ ਲੱਗਾ ਤਾਂ ਨਜ਼ਦੀਕੀ ਦੁਕਾਨਦਾਰਾਂ ਵੱਲੋਂ ਰਲ ਕੇ ਬੁਝਾਉਣ ਦਾ ਯਤਨ ਕੀਤਾ ਗਿਆ ਪਰ ਅੱਗ ਜ਼ਿਆਦਾ ਹੋਣ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਬਟਾਲਾ ਤੇ ਬਿਆਸ ਤੋਂ ਗੱਡੀਆਂ ਪਹੁੰਚੀਆਂ। ਇਸ ਅੱਗ ਨਾਲ ਜਿੱਥੇ ਬਿਲਡਿੰਗ ਦਾ ਵੱਡਾ ਨੁਕਸਾਨ ਹੋਇਆ ਹੈ ਉੱਥੇ ਦੁਕਾਨਦਾਰਾਂ ਦੀਆਂ ਇਮਾਰਤਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਨਜ਼ਦੀਕੀ ਦੁਕਾਨਦਾਰ ਹਰਪ੍ਰੀਤ ਸਿੰਘ, ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਤਿੰਨ ਚਾਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ 3-3 ਵਾਰ ਭਰ ਕੇ ਪਾਣੀ ਲਿਆਂਦਾ ਗਿਆ ਜਿਸ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਉਨਾਂ ਨੇ ਮੰਗ ਕੀਤੀ ਕਿ ਦੁਕਾਨਦਾਰ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ ਜਿਸ ਲਈ ਸਰਕਾਰ ਇਸ ਦੁਕਾਨਦਾਰ ਦੀ ਮਦਦ ਕਰੇ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਹੁੰਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਫੋਨ ਰਾਹੀਂ ਸਾਰੀ ਜਾਣਕਾਰੀ ਦਿੱਤੀ ਤੇ ਉਹਨਾਂ ਵਿਸ਼ਵਾਸ ਦਵਾਇਆ ਕਿ ਨਾਇਬ ਤਹਸੀਲਦਾਰ ਆਪਣੀ ਹਾਜ਼ਰੀ ’ਚ ਸਾਰੇ ਨੁਕਸਾਨ ਦਾ ਜਾਇਜ਼ਾ ਲੈਣਗੇ ਜਿਸ ਤੋਂ ਬਾਅਦ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ। ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ। ਇਸ ਮੌਕੇ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਤੇ ਸਮੁੱਚੇ ਦੁਕਾਨਦਾਰਾਂ ਵੱਲੋਂ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਅਤੇ ਦੁਕਾਨ ਵਿੱਚੋਂ ਸੜਿਆ ਹੋਇਆ ਸਾਮਾਨ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ।