28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਨੌਸ਼ਹਿਰਾ ਮੱਝਾ ਸਿੰਘ, 27 ਨਵੰਬਰ (ਰਵੀ ਭਗਤ)-ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ 3. 50 ਮਿਲੀਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਅਜੀਤ ਡੈਸਕ 28-11-2026
ਨੌਸ਼ਹਿਰਾ ਮੱਝਾ ਸਿੰਘ, 27 ਨਵੰਬਰ (ਰਵੀ ਭਗਤ)-ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ 3.50 ਮਿਲੀਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਏ.ਐਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਪਿੰਡ ਚੂਹੜ ਚੱਕ ਤੋਂ ਛੀਨਾ ਰੇਲ ਵਾਲਾ ਵੱਲ ਆ ਰਹੇ ਸਨ, ਜਦ ਉਹ ਪਿੰਡ ਦੀ ਪੱਕੀ ਸੜਕ ’ਤੇ ਬਣੇ ਟਿਊਬਵੈੱਲ ਨੇੜੇ ਪਹੁੰਚੇ ਤਾਂ 2 ਸ਼ੱਕੀ ਵਿਅਕਤੀ ਦਿਖਾਈ ਦਿੱਤੇ, ਜਿਨਾਂ ਨੂੰ 3.50 ਮਿਲੀਗ੍ਰਾਮ ਹੈਰੋਇਨ, ਸਿਲਵਰ ਦੀ ਅੱਧਜਲੀ ਪੰਨੀ, ਲਾਈਟਰ, 10 ਦਾ ਨੋਟ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ। ਚੌਕੀ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਉਪਕਾਰਦੀਪ ਸਿੰਘ ਉਰਫ ਲੱਕੀ ਪੁੱਤਰ ਬਲਦੇਵ ਸਿੰਘ ਵਾਸੀ ਚੂਹੜ ਚੱਕ ਤੇ ਗੁਰਜੀਤ ਸਿੰਘ ਬਾਊ ਪੁੱਤਰ ਪ੍ਰੀਤਮ ਸਿੰਘ ਵਾਸੀ ਛੀਨਾ ਰੇਲ ਵਾਲਾ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਟਰਾਂਸਫਾਰਮਰਾਂ ’ਚੋਂ ਤੇਲ ਚੋਰੀ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਲੌਂਗੋਵਾਲ ’ਚ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।