28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਦੇਸਰਾਜ ਸਿੰਘ ਧੁੱਗਾ ਵਲੋਂ ਹਰਵਿੰਦਰ ਸਿੰਘ ਕਾਹਲੋਂ ਨਾਲ ਵਿਸ਼ੇਸ਼ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਲਕੇ ’ਚ ਸਰਗਰਮੀਆਂ ਕੀਤੀਆਂ ਤੇਜ਼ : ਧੁੱਗਾ

ਘੁਮਾਣ, 27 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਵਲੋਂ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ’ਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸ: ਧੁੱਗਾ ਵਲੋਂ ਸਾ.

ਅਜੀਤ ਡੈਸਕ 28-11-2026
ਘੁਮਾਣ, 27 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਵਲੋਂ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ’ਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸ: ਧੁੱਗਾ ਵਲੋਂ ਸਾ. ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਵਿੰਦਰ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਹਲਕੇ ਦੇ ਮੌਜ਼ੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜਿੱਥੇ ਸੀਨੀਅਰ ਆਗੂ ਲਗਾਤਾਰ ਯਤਨਸ਼ੀਲ ਹਨ, ਉੱਥੇ ਹੀ ਪਾਰਟੀ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਚੋਣ ਮੈਦਾਨ ’ਚ ਉਤਰੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੁਰਾਣੇ ਤੇ ਨਵੇਂ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਜਥੇਬੰਦਕ ਪੱਧਰ ’ਤੇ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਹਰਵਿੰਦਰ ਸਿੰਘ ਕਾਹਲੋਂ ਨੇ ਵੀ ਪਾਰਟੀ ਦੀ ਮਜ਼ਬੂਤੀ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਦੀ ਇਸ ਮੁਲਾਕਾਤ ਨੂੰ ਹਲਕੇ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਸਿਆਸੀ ਸਰਗਰਮੀ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ 2027 ’ ਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣੇਗੀ- ਐਡਵੋਕੇਟ ਸ਼ਾਮ ਸਿੰਘ ਠਾਕੁਰ ਅਗਲੀ ਖ਼ਬਰ ਪਿੰਡ ਝਾਵਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।